ਅਫ਼ਗਾਨਿਸਤਾਨ ‘ਚ ਲੱਗੇ ਭੂਚਾਲ ਦੇ ਝਟਕੇ, 3.9 ਮਾਪੀ ਗਈ ਤੀਬਰਤਾ

ਕਾਬੁਲ : ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਅਫ਼ਗਾਨਿਸਤਾਨ ਵਿਚ ਤੜਕੇ 3.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਜ਼ਮੀਨ ਤੋਂ 115 ਕਿਲੋਮੀਟਰ ਡੂੰਘਾਈ ’ਤੇ ਸੀ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਹੁਣ ਤੱਕ ਕੋਈ ਖ਼ਬਰ ਨਹੀਂ ਹੈ।
ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਦੱਸਿਆ ਕਿ ਅਫਗਾਨਿਸਤਾਨ ਵਿਚ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 115 ਕਿਲੋਮੀਟਰ ਸੀ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ। ਸਥਾਨਕ ਲੋਕਾਂ ਨੇ ਭੂਚਾਲ ਦੇ ਝਟਕਿਆਂ ਨੂੰ ਚੰਗੀ ਤਰ੍ਹਾਂ ਮਹਿਸੂਸ ਕੀਤਾ। ਕੁਝ ਲੋਕ ਭੂਚਾਲ ਕਾਰਨ ਹੀ ਜਾਗ ਪਏ। ਭੂਚਾਲ ਕਾਰਨ ਡਰੇ ਹੋਏ ਲੋਕ ਘਰਾਂ ਤੋਂ ਬਾਹਰ ਨਿਕਲਦੇ ਦੇਖੇ ਗਏ। ਫਿਲਹਾਲ ਇਸ ਭੂਚਾਲ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਹ ਭੂਚਾਲ ਭਾਰਤ ਦੇ ਗੁਆਂਢੀ ਅਫ਼ਗਾਨਿਸਤਾਨ ਵਿਚ ਅਜਿਹੇ ਸਮੇਂ ਆਇਆ ਹੈ ਜਦੋਂ ਤਿੱਬਤ ਦੇ ਸ਼ਿਜਾਂਗ ਵਿਚ ਧਰਤੀ ਲਗਾਤਾਰ ਹਿੱਲ ਰਹੀ ਹੈ।