ਅਮਿਤ ਸ਼ਾਹ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਆਪਣੇ ਘਰ ‘ਤੇ ਲਹਿਰਾਇਆ ਤਿਰੰਗਾ

ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਦੇ ਅਧੀਨ ਆਪਣੇ ਘਰ ‘ਤੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਕਿਹਾ ਕਿ ਉਹ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਨਾਇਕਾਂ ਨੂੰ ਯਾਦ ਕਰਨ ਦਾ ਮੌਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ ਦੀ 2 ਸਾਲ ਪਹਿਲਾਂ ਸ਼ੁਰੂਆਤ ਕੀਤੀ ਸੀ, ਜਿਸ ‘ਚ ਨਾਗਰਿਕਾਂ ਨੂੰ ਆਪਣੇ ਘਰਾਂ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਆਪਣੀ ਸੈਲਫ਼ੀ ਸਰਕਾਰੀ ਵੈੱਬਸਾਈਟ ‘ਤੇ ਅਪਲੋਡ ਕਰਨ ਦੀ ਅਪੀਲ ਕੀਤੀ ਗਈ ਸੀ।
ਸ਼ਾਹ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਲਿਖਿਆ,”ਮੋਦੀ ਜੀ ਦੇ ‘ਹਰ ਘਰ ਤਿੰਰਗਾ’ ਮੁਹਿੰਮ ਦੇ ਅਧੀਨ ਪੂਰਾ ਦੇਸ਼ ਤਿਰੰਗਾਮਯ ਹੋ ਰਿਹਾ ਹੈ। ਅੱਜ ਨਵੀਂ ਦਿੱਲੀ ਸਥਿਤ ਆਪਣੇ ਘਰ ਤਿਰੰਗਾ ਲਹਿਰਾ ਕੇ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਨਾਇਕਾਂ ਨੂੰ ਯਾਦ ਕੀਤਾ। ਤਿਰੰਗਾ ਕਰੋੜਾਂ ਦੇਸ਼ ਵਾਸੀਆਂ ਦੀ ਏਕਤਾ ਅਤੇ ਗੌਰਵ ਦਾ ਪ੍ਰਤੀਕ ਬਣ ਅਨੰਤ ਕਾਲ ਤੱਕ ਲਹਿਰਾਉਂਦਾ ਰਹੇਗਾ।” ਗ੍ਰਹਿ ਮੰਤਰੀ ਨੇ ਪਿਛਲੇ ਹਫ਼ਤੇ ਸਾਰੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਦੇ ਅਧੀਨ ਦੇਸ਼ ਦੇ ਕੋਨੇ-ਕੋਨੇ ‘ਚ ਆਜ਼ਾਦੀ ਦਾ ਸੰਦੇਸ਼ ਫੈਲਾਉਣ ਲਈ ਕਿਹਾ ਸੀ।