ਅੱਜ ਦਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਥੋੜ੍ਹੀ ਦੇਰ ‘ਚ

ਇੰਡੀਅਨ ਪ੍ਰੀਮੀਅਰ ਲੀਗ-2025 ਦਾ 57ਵਾਂ ਮੈਚ ਅੱਜ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਥੋੜ੍ਹੀ ਦੇਰ ‘ਚ ਖੇਡਿਆ ਜਾਵੇਗਾ। ਕੋਲਕਾਤਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਇਸ ਸੀਜ਼ਨ ਵਿੱਚ ਦੋਵੇਂ ਟੀਮਾਂ ਦੂਜੀ ਵਾਰ ਇੱਕ-ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਕੋਲਕਾਤਾ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਇਸ ਸੀਜ਼ਨ ਵਿੱਚ ਮੌਜੂਦਾ ਚੈਂਪੀਅਨ ਕੋਲਕਾਤਾ ਦਾ ਪ੍ਰਦਰਸ਼ਨ ਖਾਸ ਨਹੀਂ ਰਿਹਾ। ਟੀਮ ਨੇ 11 ਮੈਚਾਂ ਵਿੱਚੋਂ 5 ਜਿੱਤੇ ਹਨ ਅਤੇ 5 ਹਾਰੇ ਹਨ ਜਦੋਂ ਕਿ ਇੱਕ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਟੀਮ ਦੇ 11 ਅੰਕ ਹਨ। ਕੋਲਕਾਤਾ ਨੂੰ ਪਲੇਆਫ ਵਿੱਚ ਪਹੁੰਚਣ ਲਈ ਤਿੰਨ ਵਿੱਚੋਂ ਘੱਟੋ-ਘੱਟ ਦੋ ਮੈਚ ਜਿੱਤਣੇ ਪੈਣਗੇ। ਦੂਜੇ ਪਾਸੇ, ਚੇਨਈ ਪਹਿਲਾਂ ਹੀ ਪਲੇਆਫ ਦੀ ਦੌੜ ਤੋਂ ਬਾਹਰ ਹੋ ਚੁੱਕੀ ਹੈ। ਟੀਮ ਦੇ 11 ਮੈਚਾਂ ਵਿੱਚ 2 ਜਿੱਤਾਂ ਨਾਲ 4 ਅੰਕ ਹਨ।