ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ

ਇੰਡੀਅਨ ਪ੍ਰੀਮੀਅਰ ਲੀਗ-2025 ਸੀਜ਼ਨ 18 ਦੇ 48ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ।

ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਪਹਿਲੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।

ਜ਼ਿਕਰਯੋਗ ਹੈ ਕਿ ਦਿੱਲੀ ਕੈਪੀਟਲਜ਼ ਨੇ ਆਈਪੀਐਲ 2025 ਵਿੱਚ ਹੁਣ ਤੱਕ 9 ਵਿੱਚੋਂ 6 ਮੈਚ ਜਿੱਤੇ ਹਨ ਅਤੇ 12 ਅੰਕਾਂ ਨਾਲ ਅੰਕ ਸੂਚੀ ਵਿੱਚ ਚੌਥੇ ਸਥਾਨ ‘ਤੇ ਹੈ। ਕੋਲਕਾਤਾ ਨਾਈਟ ਰਾਈਡਰਜ਼ ਦੇ 9 ਮੈਚਾਂ ਵਿੱਚ 7 ​​ਅੰਕ ਹਨ ਅਤੇ ਉਹ ਸੱਤਵੇਂ ਸਥਾਨ ‘ਤੇ ਹੈ।