ਇਸਲਾਮਾਬਾਦ : ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਲਾਹੌਰ ਪੁਲਸ ਵੱਲੋਂ ਪਿਛਲੇ ਸਾਲ ਦੇਸ਼ ’ਚ ਹੋਈ ਹਿੰਸਾ ਦੀ ਜਾਂਚ ਦੇ ਹਿੱਸੇ ਵਜੋਂ ਪੋਲੀਗ੍ਰਾਫ ਅਤੇ ਵਾਇਸ ਮੈਚਿੰਗ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ।
ਸੂਤਰਾਂ ਅਨੁਸਾਰ ਡੀ.ਐੱਸ.ਪੀ. ਆਸਿਫ਼ ਵੱਲੋਂ ਇਨਸਾਫ਼ ਦਿਵਾਉਣ ਦੀ ਸਹੁੰ ਚੁੱਕਣ ਤੋਂ ਬਾਅਦ ਪੀ.ਟੀ.ਆਈ. ਦੇ ਸੰਸਥਾਪਕ ਇਮਰਾਨ ਖ਼ਾਨ ਨੇ 15 ਮਿੰਟ ਤੱਕ ਪੁਲਸ ਦੇ ਸਵਾਲਾਂ ਦੇ ਜਵਾਬ ਦਿੱਤੇ ਪਰ ਪੰਜਾਬ ਫੋਰੈਂਸਿਕ ਸਾਇੰਸ ਏਜੰਸੀ ਦੀ ਟੀਮ ਨੂੰ ਉਪਰੋਕਤ ਟੈਸਟ ਕਰਵਾਉਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ।