ਇਮਾਰਤ ਡਿੱਗਣ ਨਾਲ ਮਾਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇਗਾ 2-2 ਲੱਖ ਰੁਪਏ ਦਾ ਮੁਆਵਜ਼ਾ

ਬੈਂਗਲੁਰੂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਬੈਂਗਲੁਰੂ ਵਿੱਚ ਇਮਾਰਤ ਡਿੱਗਣ ਦੀ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ ਇੰਡੀਆ) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ, “ਮੈਂ ਬੈਂਗਲੁਰੂ ਵਿੱਚ ਇੱਕ ਇਮਾਰਤ ਦੇ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਉਨ੍ਹਾਂ ਸਾਰੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਮੈਂਬਰਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਪੀਐੱਮਓ ਨੇ ਪੋਸਟ ਕੀਤਾ, ”ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।” ਮੰਗਲਵਾਰ ਨੂੰ ਹੇਨੂਰ ਨੇੜੇ ਬਾਬੂਸਾਪਾਲਿਆ ਵਿਖੇ ਇੱਕ ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਨਾਲ 8 ਲੋਕਾਂ ਦੀ ਮੌਤ ਹੋ ਗਈ ਅਤੇ 13 ਨੂੰ ਬਚਾ ਲਿਆ ਗਿਆ। ਪੁਲਸ ਨੇ ਦੱਸਿਆ ਕਿ ਘਟਨਾ ਦੇ ਸਬੰਧ ‘ਚ ਇਮਾਰਤ ਦੇ ਮਾਲਕ, ਉਸ ਦੇ ਬੇਟੇ ਅਤੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।