Indian Premier League 2025 ਸੀਜ਼ਨ 18 ਦਾ 41ਵਾਂ ਮੈਚ ਬੁੱਧਵਾਰ ਨੂੰ ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਖੇਡਿਆ ਗਿਆ। ਮੁੰਬਈ ਇੰਡੀਅਨਜ਼ ਨੇ ਚੱਲ ਰਹੇ ਸੀਜ਼ਨ ਵਿੱਚ ਆਪਣਾ ਲਗਾਤਾਰ ਚੌਥਾ ਮੈਚ ਜਿੱਤ ਕੇ ਅੰਕ ਸੂਚੀ ਦੇ ਟਾਸ 3 ਵਿੱਚ ਪ੍ਰਵੇਸ਼ ਕਰ ਲਿਆ ਹੈ। ਟੀਮ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ। ਮੁੰਬਈ ਨੇ ਰਾਜੀਵ ਗਾਂਧੀ ਸਟੇਡੀਅਮ ਵਿੱਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਨੇ 8 ਵਿਕਟਾਂ ਗੁਆ ਕੇ 143 ਦੌੜਾਂ ਬਣਾਈਆਂ। ਹੇਨਰਿਕ ਕਲਾਸੇਨ ਨੇ ਅਰਧ ਸੈਂਕੜਾ ਲਗਾਇਆ।ਮੁੰਬਈ ਵੱਲੋਂ ਟ੍ਰੇਂਟ ਬੋਲਟ ਨੇ 4 ਅਤੇ ਦੀਪਕ ਚਾਹਰ ਨੇ 2 ਵਿਕਟਾਂ ਲਈਆਂ। ਇਸ ਤੋਂ ਬਾਅਦ ਮੁੰਬਈ ਨੇ16ਵੇਂ ਓਵਰ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਟੀਚਾ ਪ੍ਰਾਪਤ ਕਰ ਲਿਆ।ਮੁੰਬਈ ਲਈ ਰੋਹਿਤ ਸ਼ਰਮਾ ਨੇ ਲਗਾਤਾਰ ਦੂਜੇ ਮੈਚ ਵਿੱਚ ਅਰਧ ਸੈਂਕੜਾ ਲਗਾਇਆ।