ਕਪਿਲ ਸ਼ਰਮਾ ਦੇ ਸ਼ੋਅ ‘ਚ ਸਿੱਧੂ ਦੀ ਵਾਪਸੀ, ਵੀਡੀਓ ਸਾਂਝੀ ਕਰ ਲਿਖਿਆ The Home Run

ਜਲੰਧਰ- ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਤੋਂ ਕਪਿਲ ਸ਼ਰਮਾ ਦੇ ਸ਼ੋਅ ਵਿਚ ਵਾਪਸੀ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕਰੀਬ 22 ਸਾਲ ਦੇ ਸਿਆਸੀ ਸਫ਼ਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ 2022 ਤੋਂ ਰਾਜਨੀਤੀ ਤੋਂ ਦੂਰ ਹਨ। ਜ਼ਿਕਰਯੋਗ ਹੈ ਕਿ ਆਈ. ਪੀ. ਐੱਲ. 2024 ਦੀ ਸ਼ੁਰੂਆਤ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਕਟ ਕੁਮੈਂਟਰੀ ਜ਼ਰੀਏ ਛੋਟੇ ਪਰਦੇ ‘ਤੇ ਵਾਪਸੀ ਕੀਤੀ ਸੀ। ਹੁਣ ਉਨ੍ਹਾਂ ਨੇ ਫਿਰ ਤੋਂ ਲਾਫਟਰ ਸ਼ੋਅ ਵਿਚ ਵਾਪਸੀ ਦੇ ਸੰਕੇਤ ਦਿੱਤੇ ਹਨ।
ਨਵਜੋਤ ਸਿੰਘ ਸਿੱਧੂ ਵੱਲੋਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ‘ਤੇ ਉਨ੍ਹਾਂ ਨੇ ਲਿਖਿਆ ਹੈ, ‘ਦਿ ਹੋਮ ਰਨ।’ ਇੰਨਾ ਹੀ ਨਹੀਂ ਉਨ੍ਹਾਂ ਨੇ ਉਸ ‘ਤੇ ਲਿਖਿਆ ਹੈ ‘ਸਿੱਧੂ ਜੀ ਇਜ਼ ਬੈਕ।’ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ ਤੋਂ ਸਾਫ਼ ਸੰਦੇਸ਼ ਇਹ ਹੈ ਕਿ ਹੁਣ ਕ੍ਰਿਕਟ ਕੁਮੈਂਟਰੀ ਤੋਂ ਬਾਅਦ ਲਾਫਟਰ ਸ਼ੋਅ ਵਿਚ ਵੀ ਵਾਪਸੀ ਕਰਨ ਜਾ ਰਹੇ ਹਨ।