ਕਿਤੇ ਮਹਿੰਗਾਈ ਦੀ ਮਾਰ ਤੇ ਕਿਤੇ ਵੱਡੀ ਰਾਹਤ, ਹੋਲੀ ਤੋਂ ਪਹਿਲਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ

ਬਿਜ਼ਨੈੱਸ ਡੈਸਕ – ਹੋਲੀ ਤੋਂ ਇੱਕ ਦਿਨ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਿੱਲੀ, ਚੇਨਈ ਅਤੇ ਕੋਲਕਾਤਾ ਸਮੇਤ ਕਈ ਸ਼ਹਿਰਾਂ ‘ਚ ਈਂਧਨ ਦੀਆਂ ਕੀਮਤਾਂ ‘ਚ 4 ਪੈਸੇ ਤੋਂ 1 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਹਾਲਾਂਕਿ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਮੀ ਆਈ ਹੈ, ਜਿਸ ਨਾਲ ਉੱਥੇ ਦੇ ਲੋਕਾਂ ਨੂੰ ਰਾਹਤ ਮਿਲੀ ਹੈ।
ਦਿੱਲੀ ‘ਚ ਪੈਟਰੋਲ ਤੇ ਡੀਜ਼ਲ ਮਹਿੰਗਾ, ਕੋਲਕਾਤਾ ‘ਚ ਸਭ ਤੋਂ ਵੱਧ ਵਾਧਾ
ਦਿੱਲੀ ਅਤੇ ਚੇਨਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 5 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਦਿੱਲੀ ‘ਚ ਪੈਟਰੋਲ 94.77 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.67 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉਥੇ ਹੀ ਚੇਨਈ ‘ਚ ਪੈਟਰੋਲ ਦੀ ਕੀਮਤ 100.80 ਰੁਪਏ ਅਤੇ ਡੀਜ਼ਲ ਦੀ ਕੀਮਤ 92.39 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਕੋਲਕਾਤਾ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ ਹੈ। ਇੱਥੇ ਪੈਟਰੋਲ ਦੀ ਕੀਮਤ ਵਿੱਚ 1.07 ਰੁਪਏ ਅਤੇ ਡੀਜ਼ਲ ਦੀ ਕੀਮਤ ਵਿੱਚ 1.06 ਰੁਪਏ ਦਾ ਵਾਧਾ ਹੋਇਆ ਹੈ। ਹੁਣ ਕੋਲਕਾਤਾ ‘ਚ ਪੈਟਰੋਲ 105.01 ਰੁਪਏ ਅਤੇ ਡੀਜ਼ਲ 91.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਮੁੰਬਈ ‘ਚ ਰਾਹਤ, ਪੈਟਰੋਲ-ਡੀਜ਼ਲ ਹੋਇਆ ਸਸਤਾ
ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ ਵਿੱਚ 44 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 2.12 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਮੁੰਬਈ ‘ਚ ਪੈਟਰੋਲ 103.50 ਰੁਪਏ ਅਤੇ ਡੀਜ਼ਲ 90.03 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।
ਹੋਰ ਸ਼ਹਿਰਾਂ ਵਿੱਚ ਵੀ ਕੀਮਤਾਂ ਵਿੱਚ ਹੋਇਆ ਵਾਧਾ
ਬੈਂਗਲੁਰੂ, ਚੰਡੀਗੜ੍ਹ ਅਤੇ ਗੁਰੂਗ੍ਰਾਮ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ 6 ਅਤੇ 5 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਬੈਂਗਲੁਰੂ ‘ਚ ਪੈਟਰੋਲ 102.92 ਰੁਪਏ ਅਤੇ ਡੀਜ਼ਲ 88.99 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਚੰਡੀਗੜ੍ਹ ਵਿੱਚ ਪੈਟਰੋਲ 94.30 ਰੁਪਏ ਅਤੇ ਡੀਜ਼ਲ 82.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।