ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਪਿਛਲੇ 11 ਸਾਲਾਂ ਦੌਰਾਨ ਉਨ੍ਹਾਂ ਦੀ ਸਰਕਾਰ ਦੀਆਂ ਕਈ ਪਹਿਲਕਦਮੀਆਂ ਨੇ ਕਿਸਾਨਾਂ ਦੀ ਖੁਸ਼ਹਾਲੀ ਵਧਾਈ ਹੈ ਅਤੇ ਖੇਤੀਬਾੜੀ ਵਿੱਚ ਤਬਦੀਲੀ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਪੋਸਟ ਕਰਕੇ ਕਿਹਾ, “ਆਪਣੇ ਮਿਹਨਤੀ ਕਿਸਾਨਾਂ ਦੀ ਸੇਵਾ ਕਰਨਾ ਸਾਡੇ ਲਈ ਸਨਮਾਨ ਦੀ ਗੱਲ ਹੈ… ਅਸੀਂ ਮਿੱਟੀ ਦੀ ਸਿਹਤ ਅਤੇ ਸਿੰਚਾਈ ਵਰਗੇ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜੋ ਕਿ ਬਹੁਤ ਲਾਭਦਾਇਕ ਰਹੇ ਹਨ।
ਆਉਣ ਵਾਲੇ ਸਮੇਂ ਵਿਚ ਕਿਸਾਨਾਂ ਦੀ ਭਲਾਈ ਲਈ ਸਾਡੇ ਯਤਨ ਹੋਰ ਵੀ ਉਤਸ਼ਾਹ ਨਾਲ ਜਾਰੀ ਰਹਿਣਗੇ। ਮੋਦੀ ਨੇ ਕਿਹਾ ਕਿ ਸਾਡੇ ਕਿਸਾਨ ਭਰਾਵਾਂ ਨੂੰ ਪਹਿਲਾਂ ਜਿੱਥੇ ਛੋਟੀਆਂ-ਛੋਟੀਆਂ ਜ਼ਰੂਰਤਾਵਾਂ ਲਈ ਉਧਾਰ ਲੈਣ ਲਈ ਮਜਬੂਰ ਹੋਣਾ ਪੈਂਦਾ ਸੀ, ਉਹੀ ਬੀਤੇ 11 ਸਾਲ ਵਿਚ ਸਾਡੀ ਸਰਕਾਰ ਦੇ ਫ਼ੈਸਲਿਆਂ ਕਾਰਨ ਉਹਨਾਂ ਦਾ ਜ਼ਿੰਦਗੀ ਬਹੁਤ ਸੌਖੀ ਹੋ ਗਈ ਹੈ। ਉਹਨਾਂ ਨੇ ਕਿਸਾਨਾਂ ਲਈ ਸਾਲਾਨਾ ਨਕਦ ਸਹਾਇਤਾ ਅਤੇ ਕਰਜ਼ਾ ਬੀਮਾ ਯੋਜਨਾ ਵਰਗੇ ਫ਼ੈਸਲਿਆਂ ਦਾ ਹਲਾਵਾ ਦਿੰਦੇ ਹੋਏ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਵਿਧੀ ਹੋਵੇ ਤਾਂ ਕਿਸਾਨ ਫ਼ਸਲ ਬੀਮਾ ਯੋਜਨਾ, ਅਸੀਂ ਉਹਨਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਹੁਣ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਿੱਚ ਲਗਾਤਾਰ ਵਾਧੇ ਕਾਰਨ ਦੇਸ਼ ਦੇ ਕਿਸਾਨਾਂ ਨੂੰ ਨਾ ਸਿਰਫ਼ ਉਨ੍ਹਾਂ ਦੀਆਂ ਫਸਲਾਂ ਦਾ ਵਾਜਬ ਮੁੱਲ ਮਿਲ ਰਿਹਾ ਹੈ, ਸਗੋਂ ਉਨ੍ਹਾਂ ਦੀ ਆਮਦਨ ਵੀ ਵਧ ਰਹੀ ਹੈ। 9 ਜੂਨ ਨੂੰ, ਮੋਦੀ ਦੀ ਅਗਵਾਈ ਵਾਲੀ ਸਰਕਾਰ 11 ਸਾਲ ਪੂਰੇ ਕਰੇਗੀ, ਜਿਸ ਦੇ ਮੱਦੇਨਜ਼ਰ ਉਹ ਖਾਸ ਖੇਤਰਾਂ ਨਾਲ ਸਬੰਧਤ ਆਪਣੀ ਸਰਕਾਰ ਦੇ ਫ਼ੈਸਲਿਆਂ ਨੂੰ ਉਜਾਗਰ ਕਰ ਰਹੇ ਹਨ। ਮੋਦੀ ਨੇ 9 ਜੂਨ, 2024 ਨੂੰ ਲਗਾਤਾਰ ਤੀਜੇ ਕਾਰਜਕਾਲ ਲਈ ਸਹੁੰ ਚੁੱਕੀ ਸੀ।