ਨਵੀਂ ਦਿੱਲੀ : ਇੰਟਰਨੈਸ਼ਨਲ ਕੋਰਟ ਵੱਲੋਂ ਕੁਲਭੂਸ਼ਨ ਜਾਧਵ ਦੀ ਫਾਂਸੀ ਉਤੇ ਰੋਕ ਲਾਉਣ ਤੋਂ ਬਾਅਦ ਜਿਥੇ ਪਾਕਿਸਤਾਨ ਨੂੰ ਵੱਡਾ ਝਟਕਾ ਲੱਗਾ ਹੈ, ਉਥੇ ਭਾਰਤ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ| ਇਸ ਦੌਰਾਨ ਕੇਂਦਰੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮ ਸਵਰਾਜ ਨੇ ਕਿਹਾ ਹੈ ਕਿ ਇਸ ਫੈਸਲੇ ਨਾਲ ਕੁਲਭੂਸ਼ਨ ਦੇ ਪਰਿਵਾਰ ਨੂੰ ਵੱਡੀ ਰਾਹਤ ਮਿਲੀ ਹੈ|