ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ, ਮਹਿੰਦਰ ਭਗਤ ਨੂੰ ਦਿੱਤੀ ਟਿਕਟ

ਜਲੰਧਰ- ਜਲੰਧਰ ਵਿਚ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਮਹਿੰਦਰ ਭਗਤ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਮਹਿੰਦਰ ਭਗਤ ਨੂੰ ਟਿਕਟ ਮਿਲਣ ਮਗਰੋਂ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਦੱਸ ਦੇਈਏ ਕਿ ਮਹਿੰਦਰ ਭਗਤ ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਦੇ ਬੇਟੇ ਹਨ।
ਇਥੇ ਦੱਸ ਦੇਈਏ ਕਿ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਵੈਸਟ ਹਲਕੇ ਦੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਅੱਜ ਜਿੱਥੇ ਆਮ ਆਦਮੀ ਪਾਰਟੀ ਨੇ ਉਮੀਦਵਾਰ ਦੇ ਐਲਾਨ ਦਾ ਪੱਤਾ ਖੋਲ੍ਹਦੇ ਹੋਏ ਮਹਿੰਦਰ ਸਿੰਘ ਭਗਤ ਨੂੰ ਚੋਣ ਮੈਦਾਨ ਉਤਾਰਿਆ ਹੈ, ਉਥੇ ਹੀ ਭਾਜਪਾ ਵੱਲੋਂ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਅਜੇ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਉਮੀਦਵਾਰਾਂ ਦੇ ਐਲਾਨ ਕਰਨੇ ਬਾਕੀ ਹਨ।