ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਨੇ ਵੀਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਮਨਮੋਹਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਸੁਪਰੀਮ ਕੋਰਟ ‘ਚ ਹੋਏ ਸਹੁੰ ਚੁੱਕ ਸਮਾਗਮ ਦੌਰਾਨ ਜਸਟਿਸ ਮਨਮੋਹਨ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ।
ਜਸਟਿਸ ਮਨਮੋਹਨ ਦੇ ਸਹੁੰ ਚੁੱਕਣ ਦੇ ਨਾਲ ਹੀ ਸੁਪਰੀਮ ਕੋਰਟ ‘ਚ ਚੀਫ਼ ਜਸਟਿਸ ਸਮੇਤ ਜੱਜਾਂ ਦੀ ਗਿਣਤੀ 33 ਹੋ ਗਈ ਹੈ। ਸੁਪਰੀਮ ਕੋਰਟ ‘ਚ ਜੱਜਾਂ ਦੀ ਮਨਜ਼ੂਰ ਸੰਖਿਆ 34 ਹੈ। ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 28 ਨਵੰਬਰ ਨੂੰ ਜਸਟਿਸ ਮਨਮੋਹਨ ਨੂੰ ਸੁਪਰੀਮ ਕੋਰਟ ਵਿੱਚ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਸੀ।