ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਜੂਨ ਨੂੰ ਆਪਣੇ ਸੰਸਦੀ ਖੇਤਰ ਵਾਰਾਣਸੀ ਆਉਣਗੇ। ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਦਾ ਆਪਣੇ ਸੰਸਦੀ ਖੇਤਰ ਵਾਰਾਣਸੀ ਦਾ ਇਹ ਪਹਿਲਾ ਦੌਰਾ ਹੋਵੇਗਾ। ਕਾਸ਼ੀ ਖੇਤਰ ਦੇ ਭਾਜਪਾ ਪ੍ਰਧਾਨ ਦਿਲੀਪ ਪਟੇਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਪਣੇ ਇਕ ਦਿਨਾ ਦੌਰੇ ‘ਤੇ 18 ਜੂਨ ਨੂੰ ਵਾਰਾਣਸੀ ਆ ਰਹੇ ਹਨ।
ਇਸ ਦੌਰਾਨ ਮੋਦੀ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਰੋਹਨੀਆ ਜਾਂ ਸੇਵਾਪੁਰੀ ‘ਚ ਕਿਸਾਨਾਂ ਨੂੰ ਸੰਬੋਧਨ ਕਰ ਸਕਦੇ ਹਨ। ਪਟੇਲ ਨੇ ਦੱਸਿਆ ਕਿ ਕਿਸਾਨ ਸੰਮੇਲਨ ਨੂੰ ਸੰਬੋਧਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਬਾਬਾ ਸ਼੍ਰੀ ਕਾਸ਼ੀ ਵਿਸ਼ਵਨਾਥ ਦਾ ਦਰਸ਼ਨ ਪੂਜਨ ਕਰਨਗੇ ਅਤੇ ਦਸ਼ਾਸ਼ਵਮੇਧ ਘਾਟ ‘ਤੇ ਗੰਗਾ ਆਰਤੀ ‘ਚ ਸ਼ਾਮਲ ਹੋਣਗੇ। ਪਟੇਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਵਾਰਾਣਸੀ ‘ਚ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।