ਟੋਕੀਓ – ਜਾਪਾਨ ਦੇ ਹੋਕਾਈਡੋ ਦੇ ਪੂਰਬੀ ਤੱਟ ‘ਤੇ ਤੜਕਸਾਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 6.3 ਮਾਪੀ ਗਈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਭੂਚਾਲ ਦੇ ਤੇਜ਼ ਝਟਕੇ ਅੱਜ ਸਥਾਨਕ ਸਮੇਂ ਅਨੁਸਾਰ ਸਵੇਰੇ 3:52 ਵਜੇ ਮਹਿਸੂਸ ਕੀਤੇ ਗਏ।
ਭੂਚਾਲ ਦੇ ਝਟਕੇ ਹੋਕਾਈਡੋ ਸੂਬੇ ਦੇ ਪੂਰਬੀ ਖੇਤਰ ਦੇ ਤਾਈਕੀ ਅਤੇ ਉਰਾਹੋਰੋ ਖੇਤਰਾਂ ਵਿੱਚ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਭੂਚਾਲ ਦਾ ਕੇਂਦਰ 41.7 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 143.7 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ। ਏਜੰਸੀ ਨੇ ਕਿਹਾ ਕਿ ਸਮੁੰਦਰੀ ਲਹਿਰਾਂ ਦੇ ਪੱਧਰ ਵਿੱਚ ਕੁਝ ਬਦਲਾਅ ਹੋ ਸਕਦਾ ਹੈ, ਪਰ ਸੁਨਾਮੀ ਤੋਂ ਕਿਸੇ ਵੀ ਨੁਕਸਾਨ ਦਾ ਕੋਈ ਖ਼ਤਰਾ ਨਹੀਂ ਹੈ।