ਇੰਟਰਨੈਸ਼ਨਲ ਡੈਸਕ- ਭਾਰਤ ਦੇ ਸਣੇ ਦੁਨੀਆ ਭਰ ਦੇ ਦੇਸ਼ਾਂ ‘ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਭਾਰਤ ਦੇ ਹੀ ਗੁਆਂਢੀ ਦੇਸ਼ ਨੇਪਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਮੰਗਲਵਾਰ ਤੜਕਸਾਰ ਸਵੇਰੇ ਕਰੀਬ 4.39 ਵਜੇ ਆਏ ਭੂਚਾਲ ਨਾਲ ਧਰਤੀ ਕੰਬ ਗਈ।
ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਤੀਬਰਤਾ 4.0 ਰਹੀ, ਜਿਸ ਨੇ ਸੁੱਤੇ ਪਏ ਲੋਕਾਂ ਨੂੰ ਘਰਾਂ ‘ਚੋਂ ਬਾਹਰ ਜਾਣ ਲਈ ਮਜਬੂਰ ਕਰ ਦਿੱਤਾ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਭੂਚਾਲ ਦਾ ਕੇਂਦਰ ਧਰਤੀ ਦੇ 25 ਕਿਲੋਮੀਟਰ ਹੇਠਾਂ ਰਿਹਾ, ਜਿਸ ਕਾਰਨ ਸਤ੍ਹਾ ਤੱਕ ਪਹੁੰਚਦੇ-ਪਹੁੰਚਦੇ ਇਸ ਦੀ ਸ਼ਕਤੀ ਘਟ ਗਈ ਤੇ ਨੁਕਸਾਨ ਤੋਂ ਬਚਾਅ ਰਿਹਾ।
ਜ਼ਿਕਰਯੋਗ ਹੈ ਕਿ ਨੇਪਾਲ ਭੂਚਾਲ ਦੇ ਸਭ ਤੋਂ ਜ਼ਿਆਦਾ ਝਟਕੇ ਮਹਿਸੂਸ ਕਰਨ ਵਾਲੇ ਦੇਸ਼ਾਂ ‘ਚ 11ਵੇਂ ਸਥਾਨ ‘ਤੇ ਆਉਂਦਾ ਹੈ। ਇਸ ਕਾਰਨ ਇੱਥੇ ਭੂਚਾਲ ਆਉਣਾ ਇਕ ਆਮ ਗੱਲ ਹੈ।