ਵਾਟਰਲੂ: ਦੁਨੀਆਂ ਦੀ ਪਹਿਲੀ ਕੈਂਸਰ ਵੈਕਸੀਨ ਦਾ ਜਲਦੀ ਹੀ ਇੰਗਲੈਂਡ ਦੀ ਨੈਸ਼ਨਲ ਹੈੱਲਥ ਸਰਵਿਸ ‘ਚ ਹਜ਼ਾਰਾਂ ਲੋਕਾਂ ‘ਤੇ ਟ੍ਰਾਇਲ ਕੀਤਾ ਜਾਵੇਗਾ। ਜੇਕਰ ਇਸ ਵੈਕਸੀਨ ਦਾ ਟ੍ਰਾਇਲ ਸਫ਼ਲ ਹੁੰਦਾ ਹੈ ਤਾਂ ਕੈਂਸਰ ਦੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲੇਗੀ। ਮੀਡੀਆ ਰਿਪੋਰਟਾਂ ਅਨੁਸਾਰ ਵੈਕਸੀਨ ਦੀ ਖੁਰਾਕ ਪਹਿਲਾਂ 30 ਤੋਂ ਵੱਧ ਹਸਪਤਾਲਾਂ ‘ਚ ਮਰੀਜ਼ਾਂ ਨੂੰ ਦਿੱਤੀ ਜਾਵੇਗੀ। ਉਸ ਤੋਂ ਬਾਅਦ ਵੈਕਸੀਨ ਦਾ ਦੂਜੇ ਦੇਸ਼ਾਂ ‘ਚ ਵੀ ਟੈੱਸਟ ਕੀਤਾ ਜਾਵੇਗਾ। ਚਮੜੀ ਦੇ ਕੈਂਸਰ ਦੇ ਟੀਕੇ ਦਾ ਵੀ ਇੰਗਲੈਂਡ ‘ਚ ਹੀ ਟੈੱਸਟ ਕੀਤਾ ਜਾ ਰਿਹਾ ਹੈ। ਉਮੀਦ ਹੈ ਕਿ ਵੈਕਸੀਨ ਦੇ ਟ੍ਰਾਇਲ 2027 ਤਕ ਪੂਰੇ ਹੋ ਜਾਣਗੇ। ਪਹਿਲਾਂ ਇਸ ਦੇ ਟੈੱਸਟ ਸਿਰਫ਼ ਇੰਗਲੈਂਡ ਦੇ 30 ਤੋਂ ਵੱਧ ਕੇਂਦਰਾਂ ‘ਤੇ ਕਰਵਾਏ ਜਾਣਗੇ। ਫ਼ਿਰ ਜਰਮਨੀ, ਬੈਲਜੀਅਮ, ਸਪੇਨ ਅਤੇ ਸਵੀਡਨ ‘ਚ 200 ਤੋਂ ਵੱਧ ਮਰੀਜ਼ਾਂ ਨੂੰ ਪ੍ਰੀਖਣ ਲਈ ਭਰਤੀ ਕੀਤਾ ਜਾਵੇਗਾ। ਉਨ੍ਹਾਂ ਨੂੰ ਵੈਕਸੀਨ ਦੀਆਂ 15 ਖੁਰਾਕਾਂ ਦਿੱਤੀਆਂ ਜਾਣਗੀਆਂ।
ਕੋਰੋਨਾ ਰੋਕੂ ਵੈਕਸੀਨ ਵਾਂਗ ਹੀ RMNA ਤਕਨੀਕ ਦੀ ਵਰਤੋਂ ਕਰਦੇ ਹੋਏ ਇਹ ਵੈਕਸੀਨ ਬਾਇਓਫ਼ਾਰਮਾਸਿਊਟੀਕਲ ਕੰਪਨੀ ਬਾਇਓਔਨਟੈਕ ਅਤੇ ਜਨੈਟਿਕ ਵਲੋਂ ਸਾਂਝੇ ਤੌਰ ‘ਤੇ ਤਿਆਰ ਕੀਤੀ ਗਈ ਹੈ। ਇਹ ਵੈਕਸੀਨ ਮਰੀਜ਼ਾਂ ਦੇ ਇਮਿਊਨ ਸਿਸਟਮ ਨੂੰ ਕੈਂਸਰ ਸੈੱਲਾਂ ਦੀ ਪਛਾਣ ਕਰਨ, ਉਨ੍ਹਾਂ ਨੂੰ ਨਸ਼ਟ ਕਰਨ ਅਤੇ ਉਨ੍ਹਾਂ ਨੂੰ ਦੁਬਾਰਾ ਫ਼ੈਲਣ ਤੋਂ ਰੋਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵੈਕਸੀਨ ਫ਼ੇਫ਼ੜੇ, ਬਲੈਡਰ ਅਤੇ ਪੈਨਕ੍ਰੀਆਸ ਸਮੇਤ ਕਈ ਤਰ੍ਹਾਂ ਦੇ ਕੈਂਸਰਾਂ ਖ਼ਿਲਾਫ਼ ਅਸਰਦਾਰ ਹੋ ਸਕਦੀ ਹੈ। ਵੈਕਸੀਨ ਬੀਮਾਰੀ ਤੋਂ ਪਹਿਲਾਂ ਨਹੀਂ ਸਗੋਂ ਬੀਮਾਰੀ ਤੋਂ ਬਾਅਦ ਦਿੱਤੀ ਜਾਵੇਗੀ। ਮਰੀਜ਼ ਦੇ ਕੈਂਸਰ ਸੈੱਲਾਂ ‘ਚ ਮੌਜੂਦ ਖਾਸ ਪਰਿਵਰਤਨ ਦਾ ਅਧਿਐਨ ਕਰਨ ਤੋਂ ਬਾਅਦ ਵੈਕਸੀਨ ਇਮਿਊਨ ਸਿਸਟਮ ਨੂੰ ਕੈਂਸਰ ਸੈੱਲਾਂ ਨੂੰ ਪਛਾਣਨ ਅਤੇ ਨਸ਼ਟ ਕਰਨ ਦੇ ਯੋਗ ਬਣਾਉਂਦੀ ਹੈ।
ਹਰੇਕ ਮਰੀਜ਼ ਲਈ ਵੱਖ-ਵੱਖ ਵੈਕਸੀਨ: ਮਰੀਜ਼ ਦੇ ਕੈਂਸਰ ਸੈੱਲਾਂ ਦਾ ਅਧਿਐਨ ਕਰਨ ਤੋਂ ਬਾਅਦ ਹੀ ਇਹ ਵੈਕਸੀਨ ਵਿਕਸਿਤ ਕੀਤੀ ਜਾਵੇਗੀ। ਇਹ ਹਰੇਕ ਮਰੀਜ਼ ਲਈ ਵੱਖਰੇ ਢੰਗ ਨਾਲ ਬਣਾਈ ਜਾਵੇਗੀ। ਕੈਂਸਰ ਸੈੱਲਾਂ ‘ਚ ਹੋਣ ਵਾਲੇ ਪਰਿਵਰਤਨ ਦੇ ਹਿਸਾਬ ਨਾਲ ਵੈਕਸੀਨ ‘ਚ ਬਦਲਾਅ ਕੀਤੇ ਜਾਣਗੇ। ਇਸ ਨੂੰ ਖ਼ੂਨ ਅਤੇ ਕੈਂਸਰ ਸੈੱਲਾਂ ਦੇ ਨਮੂਨੇ ਲੈਣ ਤੋਂ ਬਾਅਦ ਤਿਆਰ ਕੀਤਾ ਜਾ ਸਕਦਾ ਹੈ। ਸਭ ਤੋਂ ਪਹਿਲੀ ਵੈਕਸੀਨ 55 ਸਾਲਾ ਐਲੀਅਟ ਫ਼ੈਬਵੇ ਨੂੰ ਲਗਾਈ ਗਈ ਜੋ ਅੰਤੜੀਆਂ ਦੇ ਕੈਂਸਰ ਤੋਂ ਪੀੜਤ ਸੀ। ਫ਼ੈਬਵੇ ਦੇ ਟਿਊਮਰ ਨੂੰ ਹਟਾਉਣ ਲਈ ਸਰਜਰੀ ਕੀਤੀ ਗਈ ਅਤੇ ਕੀਮੋਥੈਰੇਪੀ ਤੋਂ ਬਾਅਦ ਕੈਂਸਰ ਸੈੱਲ ਦੇ ਨਮੂਨੇ ਜਰਮਨੀ ‘ਚ ਬਾਇਓਔਨਟੈਕ ਲੈਬੌਰੇਟਰੀ ‘ਚ ਭੇਜੇ ਗਏ। ਉਨ੍ਹਾਂ ਦੇ ਸੈੱਲਾਂ ‘ਚ 20 ਮਿਊਟੇਸ਼ਨਾਂ ਦੀ ਪਛਾਣ ਕੀਤੀ ਗਈ ਜਿਸ ਤੋਂ ਬਾਅਦ ਨਿੱਜੀ ਵੈਕਸੀਨ ਬਣੀ ਅਤੇ ਯੂਨੀਵਰਸਿਟੀ ਹਸਪਤਾਲ ਬਰਮਿੰਘਮ ‘ਚ ਉਨ੍ਹਾਂ ਨੂੰ ਲਗਾਈ ਗਈ। ਫ਼ੈਬੇਵੇ ਨੂੰ ਵੈਕਸੀਨ ਲਗਵਾਉਣ ਤੋਂ ਬਾਅਦ ਹਲਕਾ ਬੁਖ਼ਾਰ ਹੋਇਆ। ਵਿਗਿਆਨੀ ਅਜੇ ਵੀ ਵੱਖ-ਵੱਖ ਕਿਸਮਾਂ ਦੀ ਕੈਂਸਰਾਂ ਲਈ ਵੈਕਸੀਨ ਦਾ ਅਧਿਐਨ ਕਰ ਰਹੇ ਹਨ।
ਜੇਕਰ ਤੁਸੀਂ ਆਪਣੀ ਸਿਹਤ ਸਬੰਧੀ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com