ਨਵੀਂ ਦਿੱਲੀ : ਕੌਮਾਂਤਰੀ ਮੰਡੀ ਵਿਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਡਿੱਗਣ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਪੈਟਰੋਲ ਦੀ ਕੀਮਤ ਵਿਚ 4 ਰੁਪਏ ਪ੍ਰਤੀ ਲੀਟਰ ਕਟੌਤੀ ਹੋ ਸਕਦੀ ਹੈ। ਇਸ ਦੌਰਾਨ 14 ਦਸੰਬਰ ਨੂੰ ਕੌਮਾਂਤਰੀ ਮੰਡੀ ਵਿੱਚ ਭਾਰਤੀ ਬਾਜ਼ਾਰ ਲਈ ਵਿਕਣ ਵਾਲੇ ਕੱਚੇ ਤੇਲ ਦੀ ਕੀਮਤ 34 ਡਾਲਰ 39 ਸੈਂਟ ਫੀ ਬੈਰਲ ਦਰਜ ਕੀਤੀ ਗਈ, ਜਿਹੜੀ ਪਿਛਲੇ ਕਾਰੋਬਾਰੀ ਦਿਨ 11 ਦਸੰਬਰ ਨੂੰ 35 ਡਾਲਰ 72 ਸੈਂਟ ਸੀ। ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਵਿਸ਼ਲੇਸ਼ਣ ਸੈਲੱ ਵੱਲੋਂ ਜਾਰੀ ਅੰਕੜਿਆਂ ਮੁਤਾਬਿਕ 14 ਦਸੰਬਰ ਨੂੰ ਰੁਪਏ ਦੇ ਹਿਸਾਬ ਨਾਲ ਫੀ ਬੈਰਲ ਕੱਚੇ ਤੇਲ ਦੀ ਕੀਮਤ 2 ਹਜ਼ਾਰ 304 ਰੁਪਏ 13 ਪੈਸੇ ਰਹੀ, ਜਦਕਿ 11 ਦਸੰਬਰ ਨੂੰ ਇਸ ਦੀ ਕੀਮਤ 2 ਹਜ਼ਾਰ 385 ਰੁਪਏ 54 ਪੈਸੇ ਸੀ।