ਪ੍ਰਤਾਪ ਸਿੰਘ ਬਾਜਵਾ ਨੇ ਲਗਾਇਆ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ

ਕਿਹਾ : ਸੂਬਾ ਸਰਕਾਰ ਨੇ ਆਯੂਸ਼ਮਾਨ ਭਾਰਤ ਫੰਡ ਨੂੰ ਇਸ਼ਤਿਹਾਰਾਂ ’ਤੇ ਕੀਤਾ ਖਰਚ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ 500 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚ ਦਿੱਤੇ ਹਨ। ਬਾਜਵਾ ਨੇ ਕਿਹਾ ਕਿ ਇਨ੍ਹਾਂ ਪੈਸਿਆਂ ਦੇ ਦੁਰਉਪਯੋਗ ਕਾਰਨ ਨਿੱਜੀ ਹਸਪਤਾਲਾਂ ਨੂੰ ਯੋਜਨਾ ਦੇ ਲਾਭਪਾਤਰੀਆਂ ਦੇ ਇਲਾਜ ਦੇ ਲਈ ਉਨ੍ਹਾਂ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਗਿਆ। ਉਨ੍ਹਾਂ ਆਰੋਪ ਲਗਾਇਆ ਕਿ ਹਸਪਤਾਲਾਂ ਦਾ ਬਕਾਇਆ ਭੁਗਤਾਨ ਕਰਨ ਦੀ ਬਜਾਏ ਸਰਕਾਰ ਨੇ ਇਨ੍ਹਾਂ ਪੈਸਿਆਂ ਨੂੰ ਇੵਸ਼ਤਿਹਾਰਾਂ, ਨਵੀਆਂ ਗੱਡੀਆਂ ਖਰੀਦਣ ਅਤੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਨਵੀਨੀਕਰਨ ’ਤੇ ਖਰਚ ਕਰ ਦਿੱਤਾ ਹੈ।