ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਜਾਣੋ ਕਿਨ੍ਹਾਂ ਫ਼ੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਦੱਸਿਆ ਗਿਆ।
ਮੀਟਿੰਗ ਦੌਰਾਨ ਸੂਬੇ ਦੀਆਂ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਲਈ ‘ਸੜਕ ਸੁਰੱਖਿਆ ਫੋਰਸ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਸਮਾਰਕ ਹਰ ਜ਼ਿਲ੍ਹੇ ਦੇ ਵੱਡੇ ਪਾਰਕ ‘ਚ ਬਣਾਉਣ ਬਾਰੇ ਫ਼ੈਸਲਾ ਲਿਆ ਗਿਆ ਹੈ।
ਮੀਟਿੰਗ ‘ਚ ਦਿੱਲੀ ਹਵਾਈ ਅੱਡੇ ‘ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ ‘ਸਹਾਇਤਾ ਕੇਂਦਰ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਰੇ ਫ਼ੈਸਲੇ ਲੈਣ ਵਾਲਾ ਪੰਜਾਬ ਪੂਰੇ ਦੇਸ਼ ‘ਚ ਮੋਹਰੀ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਹਰ ਉਪਰਾਲੇ ‘ਚ ਪੰਜਾਬ ਮੋਹਰੀ ਹੋਵੇ।