ਪੰਜਾਬ ‘ਚ ਇਕ ਹੋਰ ਗ੍ਰਨੇਡ ਹਮਲਾ, ਬਣਿਆ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ- ਅੰਮ੍ਰਿਤਸਰ ‘ਚ ਗ੍ਰਨੇਡ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਠਾਕੁਰਦੁਆਰਾ ਮੰਦਰ ‘ਤੇ ਦੋ ਬਾਈਕ ਸਵਾਰ ਨੌਜਵਾਨਾਂ ਨੇ ਦੇਰ ਰਾਤ ਗ੍ਰਨੇਡ ਨਾਲ ਹਮਲਾ ਕੀਤਾ। ਜਿਸ ਦੀ ਸੀਸੀਟੀਵੀ ਵੀਡੀਓ ਵੀ ਕਾਫ਼ੀ ਵਾਇਰਲ ਹੋ ਰਹੀ ਹੈ। ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਇਹ ਹਮਲਾ ਦੇਰ ਰਾਤ ਲਗਭਗ 12:35 ਵਜੇ ਹੋਇਆ। ਜਿਸ ਮੰਦਰ ‘ਤੇ ਹਮਲਾ ਹੋਇਆ ਉਹ ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਦਾ ਠਾਕੁਰਦੁਆਰਾ ਮੰਦਰ ਹੈ। ਗ੍ਰਨੇਡ ਹਮਲੇ ਕਾਰਨ ਮੰਦਰ ਦੀ ਪਹਿਲੀ ਮੰਜ਼ਿਲ ਦੀ ਕੰਧ, ਦਰਵਾਜ਼ੇ ਅਤੇ ਸ਼ੀਸ਼ੇ ਨੁਕਸਾਨੇ ਗਏ। ਪੁਲਸ ਵੱਲੋਂ ਸੀਸੀਟੀਵੀ ਵੀਡੀਓ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।