ਪੰਜਾਬ ‘ਚ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ, ਜਾਣੋ ਕਿਸ ਦਿਨ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਸੈਸ਼ਨ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 21 ਮਾਰਚ ਤੋਂ ਲੈ ਕੇ 28 ਮਾਰਚ ਤੱਕ ਵਿਧਾਨ ਸਭਾ ਦਾ ਸੈਸ਼ਨ ਚੱਲੇਗਾ।
ਸਭ ਤੋਂ ਪਹਿਲਾਂ ਰਾਜਪਾਲ ਆਪਣਾ ਭਾਸ਼ਣ ਦੇਣਗੇ। ਉਸ ਤੋਂ ਬਾਅਦ ਉਸ ਭਾਸ਼ਣ ‘ਤੇ ਬਹਿਸ ਹੋਵੇਗੀ। ਫਿਰ 26 ਤਾਰੀਖ਼ ਨੂੰ ਪੰਜਾਬ ਵਿਧਾਨ ਸਭਾ ਦੇ ਅੰਦਰ ਆਮ ਬਜਟ ਪੇਸ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਕੈਬਨਿਟ ‘ਚ ਹੋਰ ਵੀ ਅਹਿਮ ਵਿਚਾਰ-ਵਟਾਂਦਰੇ ਹੋਏ ਅਤੇ ਅਹਿਮ ਫ਼ੈਸਲਿਆਂ ‘ਤੇ ਮੋਹਰ ਲਾਈ ਗਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜ਼ਨੈੱਸ ਐਡਵਾਈਜ਼ਰੀ ਕਮੇਟੀ ਦੇ ਹਿਸਾਬ ਨਾਲ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਅੱਗੇ-ਪਿਛੇ ਕਰਨ ਦਾ ਵੀ ਪ੍ਰਾਵਧਾਨ ਹੈ।