ਨਵੀਂ ਦਿੱਲੀ : ਪੰਜਾਬ ਪੁਲਸ ਦੀ ਟੀਮ ਨੇ ਦਿੱਲੀ ਪੁਲਸ ਦੀ ਮਦਦ ਨਾਲ ਸਾਂਝਾ ਆਪ੍ਰੇਸ਼ਨ ਕੀਤਾ। ਪੰਜਾਬ ਤੋਂ ਫਰਾਰ ਅੰਮ੍ਰਿਤਪਾਲ ਸਿੰਘ ਦੇ ਬੇਹੱਦ ਕਰੀਬੀ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੁਲਜ਼ਮ ਅਮਿਤ ਨੂੰ ਤਿਲਕ ਵਿਹਾਰ, ਦਿੱਲੀ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਸਪੈਸ਼ਲ ਸੈੱਲ ਦੇ ਸੂਤਰਾਂ ਅਨੁਸਾਰ 2 ਦਿਨ ਪਹਿਲਾਂ ਅਮਿਤ ਸਿੰਘ ਨਾਂ ਦੇ ਵਿਅਕਤੀ ਨੂੰ ਪੰਜਾਬ ਪੁਲਸ ਦਿੱਲੀ ਤੋਂ ਚੁੱਕ ਕੇ ਲੈ ਗਈ ਸੀ। ਸੂਤਰਾਂ ਅਨੁਸਾਰ ਅਮਿਤ ਸਿੰਘ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿੱਚ ਸੀ। ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਅਮਿਤ ਸਿੰਘ ਬੀਮਾ ਪਾਲਿਸੀ ਦਾ ਕੰਮ ਕਰਦਾ ਹੈ।