ਅੰਮ੍ਰਿਤਸਰ/ਅਜਨਾਲਾ : ਭਾਰਤ ਵਲੋਂ ਪਾਕਿਸਤਾਨ ਵਿਚ ਸਥਿਤ ਅੱਤਵਾਦੀ ਟਿਕਾਣਿਆਂ ਉੱਪਰ ਕੀਤੇ ਹਵਾਈ ਹਮਲਿਆਂ ਤੋਂ ਬਾਅਦ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਅਜਨਾਲਾ ਵਿਚ ਰੋਜ਼ਾਨਾ ਸ਼ਾਮ 6:30 ਵਜੇ ਤੋਂ ਸਵੇਰੇ 5 ਵਜੇ ਤੱਕ ਬਲੈਕਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਬੀ.ਡੀ.ਪੀ.ਓ. ਅਜਨਾਲਾ ਸਿਤਾਰਾ ਸਿੰਘ ਵਿਰਕ ਨੇ ਦਿੱਤੀ ਹੈ।
ਬੀ.ਡੀ.ਪੀ.ਓ. ਨੇ ਕਿਹਾ ਕਿ ਬਲੈਕਆਊਟ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬਲਾਕ ਅਜਨਾਲਾ ਦੇ ਸਮੂਹ ਪੰਚਾਇਤ ਸਕੱਤਰ ਆਪਣੇ ਸਰਕਲਾਂ ਅਧੀਨ ਆਉਂਦੇ ਪਿੰਡਾਂ ਦੀਆਂ ਪੰਚਾਇਤਾਂ/ਸਰਪੰਚਾਂ ਨਾਲ ਤਾਲਮੇਲ ਰੱਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਮਦਦ ਚਾਹੀਦੀ ਹੈ ਜਾਂ ਕੋਈ ਸੂਚਨਾ ਦੇਣੀ ਹੈ ਤਾਂ ਉਹ ਸਰਕਾਰ ਵਲੋਂ ਜਾਰੀ ਹੈਲਪਲਾਈਨ ਨੰਬਰ 01832221262 ਉਤੇ ਦੇ ਸਕਦਾ ਹੈ।