ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਡੂੰਘਾ ਸਦਮਾ, ਸਹੁਰੇ ਦਾ ਦਿਹਾਂਤ

ਲੁਧਿਆਣਾ/ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਉਨ੍ਹਾਂ ਦੀ ਪਤਨੀ ਨੂੰ ਡੂੰਘਾ ਸਦਮਾ ਲੱਗਾ ਹੈ। ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰੇ ਰਾਕੇਸ਼ ਕੁਮਾਰ ਯਾਦਵ ਦਾ ਦਿਹਾਂਤ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਮੰਤਰੀ ਬੈਂਸ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ।
ਉਨ੍ਹਾਂ ਨੇ ਲਿਖਿਆ ਹੈ ਕਿ ਬੜੇ ਹੀ ਦੁੱਖ ਨਾਲ ਮੈਂ ਆਪਣੇ ਸਹੁਰਾ ਸਾਹਿਬ ਰਾਕੇਸ਼ ਕੁਮਾਰ ਯਾਦਵ ਜੀ ਦੇ ਦਿਹਾਂਤ ਦੀ ਖ਼ਬਰ ਸਾਂਝੀ ਕਰ ਰਿਹਾ ਹਾਂ। ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਰਿਵਾਰ ਲਈ ਤੁਹਾਡੀ ਦਿਆਲਤਾ, ਤਾਕਤ ਅਤੇ ਅਟੁੱਟ ਪਿਆਰ ਕਦੇ ਨਹੀਂ ਭੁਲਾਇਆ ਜਾ ਸਕੇਗਾ ਅਤੇ ਤੁਹਾਡੀ ਕਮੀ ਹਮੇਸ਼ਾ ਰੜਕਦੀ ਰਹੇਗੀ।