ਪੰਜਾਬ ਦੇ ਮੌਸਮ ਦਾ ਬਦਲਿਆ ਮਿਜਾਜ਼, 2 ਦਿਨ ਪਵੇਗਾ ਤੇਜ਼ ਮੀਂਹ

ਚੰਡੀਗੜ੍ਹ- ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਤੋਂ ਰਾਹਤ ਮਿਲਣੀ ਸ਼ੁਰੂ ਹੋਵੇਗੀ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਸੂਬੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ 18, 19 ਅਪ੍ਰੈਲ ਨੂੰ ਸੂਬੇ ਵਿਚ ਕਈ ਥਾਵਾਂ ‘ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 18 ਤੇ 19 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਹਨ੍ਹੇਰੀ ਦੇ ਨਾਲ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ 4 ਦਿਨ ਬਾਅਦ ਤਾਪਮਾਨ ਵਿਚ ਥੋੜ੍ਹੀ ਗਿਰਾਵਟ ਵੀ ਆਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ।
ਭਾਰਤੀ ਮੌਸਮ ਵਿਭਾਗ ਕੇਂਦਰ ਮੁਤਾਬਕ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਹੋਵੇਗਾ। ਵਿਭਾਗ ਮੁਤਾਬਕ ਅੱਜ ਵੀ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ।