ਪੰਜਾਬ ਵਿਚ ਫਿਰ ਭਖਿਆ ਚੋਣ ਮੈਦਾਨ, ਜਲੰਧਰ ਵਿਚ ਇਸ ਤਾਰੀਖ਼ ਨੂੰ ਜ਼ਿਮਨੀ ਚੋਣ ਦਾ ਐਲਾਨ

ਜਲੰਧਰ : ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਖਾਲ੍ਹੀ ਹੋਈ ਜਲੰਧਰ ਵੈਸਟ ਹਲਕੇ ਦੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਅੱਜ ਤੋਂ ਪੂਰੇ ਇਕ ਮਹੀਨੇ ਬਾਅਦ 10 ਜੁਲਾਈ ਨੂੰ ਜਲੰਧਰ ਵੈਸਟ ਸੀਟ ‘ਤੇ ਜ਼ਿਮਨੀ ਚੋਣ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਜਲੰਧਰ ਦੇ ਵੈਸਟ ਹਲਕੇ ਦੀ ਸੀਟ ਤੋਂ ਬਾਅਦ ਹਿਮਾਚਲ ਦੀਆਂ 3 ਵਿਧਾਨ ਸਭਾ ਸੀਟਾਂ ਸਣੇ ਦੇਸ਼ ਭਰ ਵਿਚ 13 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣ ਦਾ ਐਲਾਨ ਕੀਤਾ ਗਿਆ ਹੈ।