ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਬਠਿੰਡਾ ਵਿਖੇ ਅਹੁਦਾ ਸੰਭਾਲਣ ਦੀ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਆਪਣੀ ਸ਼ੁਭ ਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਨੇ ਸਨੇਹ ਵਜੋਂ ਫੁੱਲਾਂ ਦਾ ਗੁਲਦਸਤਾ, ਫਲਾਂ ਦੀ ਟੋਕਰੀ ਅਤੇ ਮਠਿਆਈ ਦੇ ਪੰਜ ਡੱਬੇ ਵੀ ਭੇਜੇ। ਇਸ ਮੌਕੇ ਸ. ਬਾਦਲ ਨੇ ਪਟਿਆਲਾ ਤੋਂ ਵਿਧਾਇਕ ਮਹਾਰਾਣੀ ਪਰਨੀਤ ਕੌਰ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਵੀ ਵਧਾਈ ਦਿੱਤੀ।