ਅੰਮ੍ਰਿਤਸਰ : ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਸਾਂਝੀ ਟੀਮ ਨੇ ਸਾਂਝੇ ਆਪ੍ਰੇਸ਼ਨ ਦੌਰਾਨ 10 ਕਰੋੜ ਰੁਪਏ ਦੀ ਹੈਰੋਇਨ ਸਮੇਤ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਪਿੰਡ ਟਾਂਡਾ ਦੇ ਇਲਾਕੇ ’ਚ ਹੈਰੋਇਨ ਦੀ ਖੇਪ ਸੁੱਟੀ ਗਈ ਸੀ। ਖੇਪ ਚੁੱਕਣ ਲਈ ਜਦੋਂ ਸਮੱਗਲਰ ਮੌਕੇ ’ਤੇ ਪਹੁੰਚਿਆ ਤਾਂ ਪਹਿਲਾਂ ਤੋਂ ਤਾਇਨਾਤ ਬੀ. ਐੱਸ. ਐੱਫ. ਅਤੇ ਪੁਲਸ ਦੀ ਸਾਂਝੀ ਟੀਮ ਨੇ ਉਸ ਨੂੰ ਘੇਰ ਕੇ ਕਾਬੂ ਕਰ ਲਿਆ।
ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਗਲਰ ਦੇ ਫਾਰਵਰਡ ਤੇ ਬੈਕਵਰਡ ਲਿੰਕ ਖੰਗਾਲੇ ਜਾ ਰਹੇ ਹਨ।















