ਭਲਕੇ ਭਾਜਪਾ ਵਿਚ ਸ਼ਾਮਲ ਹੋਣਗੇ ਪਰਨੀਤ ਕੌਰ

ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਵੀਰਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੇ ਭਾਜਪਾ ’ਚ ਸ਼ਾਮਲ ਹੋਣ ਦੇ ਲੰਮੇ ਸਮੇਂ ਤੋਂ ਕਿਆਸ ਲੱਗ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਆਪਣੇ ਪੁੱਤਰ ਰਣਇੰਦਰ ਸਿੰਘ ਅਤੇ ਧੀ ਜੈ ਇੰਦਰ ਕੌਰ ਦੇ ਨਾਲ ਸਤੰਬਰ 2022 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ ਜਦਕਿ ਪਰਨੀਤ ਕੌਰ ਜੋ 1999 (13ਵੀਂ ਲੋਕ ਸਭਾ ਚੋਣ) ਤੋਂ ਲੋਕ ਸਭਾ ਵਿਚ ਪਟਿਆਲਾ ਦੀ ਨੁਮਾਇੰਦਗੀ ਕਰ ਰਹੇ ਹਨ, ਨੂੰ ਭਾਜਪਾ ਵਲੋਾਂ ਦੁਬਾਰਾ ਇਸੇ ਸੀਟ ਤੋਂ ਮੈਦਾਨ ਵਿਚ ਉਤਾਰਿਆ ਜਾ ਸਕਦਾ ਹੈ।