ਨੈਸ਼ਨਲ ਡੈਸਕ- ਭਾਰਤ ਦੇ ‘ਆਪ੍ਰੇਸ਼ਨ ਸਿੰਦੂਰ’ ਤੋਂ ਬੌਖਲਾ ਕੇ ਪਾਕਿਸਤਾਨ ਦੀ ਫ਼ੌਜ ਨੇ ਵੀਰਵਾਰ ਰਾਤ ਭਾਰਤ ਦੇ ਉੱਤਰੀ ਅਤੇ ਪੱਛਮੀ ਖੇਤਰਾਂ ਵਿਚ ਕਈ ਫੌਜੀ ਟਿਕਾਣਿਆਂ ‘ਤੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਦੀ ਕੋਸ਼ਿਸ਼ ਕੀਤੀ। ਭਾਰਤ ਨੇ ਪਾਕਿਸਤਾਨ ਦੇ ਇਨ੍ਹਾਂ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੰਦਿਆਂ S-400 ਏਅਰ ਡਿਫੈਂਸ ਸਿਸਟਮ ਜ਼ਰੀਏ ਇਨ੍ਹਾਂ ਹਮਲਿਆਂ ਨੂੰ ਨਾਕਾਮ ਕਰ ਦਿੱਤਾ।
ਇਸ ਪੂਰੇ ਘਟਨਾਕ੍ਰਮ ਮਗਰੋਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਾਊਥ ਬਲਾਕ ਵਿਚ CDS ਅਨਿਲ ਚੌਹਾਨ ਅਤੇ ਤਿੰਨਾਂ ਸੈਨਾਵਾਂ ਦੇ ਫ਼ੌਜ ਮੁਖੀਆਂ ਨਾਲ ਸਥਿਤੀ ਦੀ ਸਮੀਖਿਆ ਲਈ ਬੈਠਕ ਸੱਦੀ ਹੈ। ਇਸ ਬੈਠਕ ਵਿਚ ਸ਼ਾਮਲ ਹੋਣ ਲਈ ਤਿੰਨਾਂ ਸੈਨਾਵਾਂ ਦੇ ਮੁਖੀ ਰੱਖਿਆ ਮੰਤਰਾਲੇ ਪਹੁੰਚ ਗਏ ਹਨ। ਬੈਠਕ ‘ਚ ਪਾਕਿਸਤਾਨ ਨਾਲ ਤਣਾਅ ਕਾਰਨ ਪੈਦਾ ਹੋਏ ਹਾਲਾਤ ‘ਤੇ ਮੰਥਨ ਕੀਤਾ ਜਾਵੇਗਾ।
ਦੱਸ ਦੇਈਏ ਕਿ ਭਾਰਤ ਨੇ ਪਾਕਸਿਤਾਨ ਅਤੇ ਉਸ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ 9 ਅੱਤਵਾਦੀ ਟਿਕਾਣਿਆਂ ‘ਤੇ ਮਿਜ਼ਾਈਲਾਂ ਦਾਗੀਆਂ ਅਤੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਭਾਰਤ ਵਲੋਂ ਇਹ ਹਮਲੇ ਪਹਿਲਗਾਮ ‘ਚ 26 ਬੇਕਸੂਰ ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਸ ਤੋਂ ਬਾਅਦ ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਤਹਿਤ ਭਾਰਤ ਨੇ ਨਾਗਰਿਕਾਂ ਦੀ ਮੌਤ ਦਾ ਬਦਲਾ ਲਿਆ।