ਨੈਸ਼ਨਲ ਡੈਸਕ : ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਨੇ ਕਿਹਾ ਕਿ ਮੰਗਲਵਾਰ ਸਵੇਰੇ ਅਸਾਮ ਦੇ ਕਰਬੀ ਅੰਗਲੋਂਗ ਜ਼ਿਲ੍ਹੇ ‘ਚ ਰਿਕਟਰ ਪੈਮਾਨੇ ‘ਤੇ 4.1 ਤੀਬਰਤਾ ਦਾ ਭੂਚਾਲ ਆਇਆ। ਐੱਨਸੀਐੱਸ ਦੇ ਅਨੁਸਾਰ ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 9:22 ਵਜੇ 25 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ, ਜਿਸਦਾ ਕੇਂਦਰ 26.51 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 93.15 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸਥਿਤ ਸੀ।
NCS ਨੇ X ‘ਤੇ ਇੱਕ ਪੋਸਟ ਕਰ ਕੇ ਜਾਣਕਾਰੀ ਦਿੱਤੀ। NCS ਦੇ ਅਨੁਸਾਰ ਸੋਮਵਾਰ ਨੂੰ ਅੰਡੇਮਾਨ ਸਾਗਰ ‘ਚ 10 ਕਿਲੋਮੀਟਰ ਦੀ ਡੂੰਘਾਈ ‘ਤੇ 4.5 ਤੀਬਰਤਾ ਦਾ ਭੂਚਾਲ ਆਇਆ ਸੀ। ਐਤਵਾਰ ਨੂੰ ਵੀ ਇਸੇ ਖੇਤਰ ‘ਚ ਇਸੇ ਤੀਬਰਤਾ ਅਤੇ ਡੂੰਘਾਈ ਨਾਲ ਇਸੇ ਤਰ੍ਹਾਂ ਦਾ ਭੂਚਾਲ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਵਿੱਚ ਅਸਾਮ ‘ਚ ਭੂਚਾਲ ਆਇਆ ਸੀ। ਰਿਪੋਰਟਾਂ ਅਨੁਸਾਰ ਭੂਚਾਲ ਦੀ ਤੀਬਰਤਾ 5.0 ਦਰਜ ਕੀਤੀ ਗਈ ਸੀ। ਫਰਵਰੀ ਵਿੱਚ ਗੁਹਾਟੀ, ਨਾਗਾਓਂ ਅਤੇ ਤੇਜ਼ਪੁਰ ਦੇ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਵਿੱਚ ਕਈ ਥਾਵਾਂ ‘ਤੇ ਭੂਚਾਲ ਆਏ ਹਨ।















