ਸ਼੍ਰੀਨਗਰ- ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸੂਬੇ ‘ਚ ਕੁਝ ਵੀ ਨਹੀਂ ਬਦਲ ਸਕੀ ਹੈ। ਅਬਦੁੱਲਾ ਨੇ ਅਮਰੀਕੀ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਉਸ ਰਿਪੋਰਟ ‘ਤੇ ਪ੍ਰਤੀਕਿਰਿਆ ਦਿੱਤੀ ਜਿਸ ‘ਚ ਭਾਰਤ ਵਿਚ ਅਮਰੀਕੀਆਂ ਤੋਂ ਜੰਮੂ-ਕਸ਼ਮੀਰ ਸਮੇਤ ਦੇਸ਼ ਦੇ ਕੁਝ ਹੋਰ ਹਿੱਸਿਆਂ ਦੀ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਉਨ੍ਹਾਂ ਨੇ ‘ਐਕਸ’ ‘ਤੇ ਆਪਣੀ ਪੋਸਟ ‘ਚ ਅਮਰੀਕੀ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਦੀ ਯਾਤਰਾ ਤੋਂ ਬਚਣ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਅੱਤਵਾਦੀ ਹਮਲਿਆਂ ਦੇ ਨਾਲ-ਨਾਲ ਕੰਟਰੋਲ ਰੇਖਾ ‘ਤੇ ਭਾਰਤ ਅਤੇ ਪਾਕਿਸਤਾਨੀ ਸੁਰੱਖਿਆ ਬਲਾਂ ਵਿਚਕਾਰ ਹਿੰਸਾ ਦੀਆਂ ਘਟਨਾਵਾਂ ਵੱਲ ਇਸ਼ਾਰਾ ਕੀਤਾ। ਨੈਸ਼ਨਲ ਕਾਨਫਰੰਸ ਨੇਤਾ ਨੇ ਅਮਰੀਕਾ ਦੀ ਇਸ ਸਲਾਹ ਨੂੰ ਲੈ ਕੇ ਮੋਦੀ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਸਥਿਤੀ, ਸ਼ਾਂਤੀ, ਸੈਰ-ਸਪਾਟਾ ਅਤੇ ਜੀ-20 ਬੈਠਕ ਦੀ ਮੇਜ਼ਬਾਨੀ ਦੀ ਗੱਲ ਕਰਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਕੁਝ ਵੀ ਬਦਲਣ ਦੇ ਸਮਰੱਥ ਨਹੀਂ ਹੈ।