IPL 2025 ਦਾ 42ਵਾਂ ਮੈਚ ਵੀਰਵਾਰ ਨੂੰ ਰਾਇਲ ਚੈਲੇਂਜਰਜ਼ ਬੰਗਲੌਰ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਗਿਆ।ਰਾਇਲ ਚੈਲੇਂਜਰਜ਼ ਬੰਗਲੌਰ ਨੇ ਆਪਣੇ ਘਰੇਲੂ ਮੈਦਾਨ ਚਿੰਨਾਸਵਾਮੀ ਸਟੇਡੀਅਮ ਵਿੱਚ ਸੀਜ਼ਨ ਦਾ ਪਹਿਲਾ ਮੈਚ ਜਿੱਤਿਆ। ਟੀਮ ਨੇ ਰਾਜਸਥਾਨ ਰਾਇਲਜ਼ ਨੂੰ 11 ਦੌੜਾਂ ਨਾਲ ਹਰਾਇਆ। ਹੇਜ਼ਲਵੁੱਡ ਨੇ 33 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਬੈਂਗਲੁਰੂ ਵੱਲੋਂ ਵਿਰਾਟ ਕੋਹਲੀ ਅਤੇ ਦੇਵਦੱਤ ਪਡਿਕਲ ਨੇ ਅਰਧ ਸੈਂਕੜੇ ਲਗਾਏ।
ਵੀਰਵਾਰ ਨੂੰ ਬੰਗਲੁਰੂ ਵਿੱਚ ਰਾਜਸਥਾਨ ਨੇ ਟਾਸ ਜਿੱਤਿਆ ਅਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲੌਰ ਨੇ 5 ਵਿਕਟਾਂ ਗੁਆ ਕੇ 205 ਦੌੜਾਂ ਬਣਾਈਆਂ। ਜਵਾਬ ਵਿੱਚ ਰਾਜਸਥਾਨ ਦੀ ਟੀਮ 9 ਵਿਕਟਾਂ ਗੁਆ ਕੇ ਸਿਰਫ਼ 194 ਦੌੜਾਂ ਹੀ ਬਣਾ ਸਕੀ। ਯਸ਼ਸਵੀ ਜੈਸਵਾਲ ਨੇ 49 ਅਤੇ ਧਰੁਵ ਜੁਰੇਲ ਨੇ 47 ਦੌੜਾਂ ਬਣਾਈਆਂ।