ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪਟਿਆਲਾ ਵਿਖੇ ਕੇਂਦਰ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਕਾਤ ਕਰਨ ਪੁੱਜੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਦੇ ਨਾਲ ਸਨ। ਇਥੇ ਇਹ ਖਾਸ ਤੌਰ ‘ਤੇ ਦੱਸਣਯੋਗ ਹੈ ਕਿ ਫਾਂਸੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨੇ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਤੋਂ ਸਜ਼ਾ ਮੁਆਫ਼ੀ ਦੇ ਮਾਮਲੇ ‘ਚ ਕੋਈ ਪੈਰਵਾਈ ਨਾ ਕਰਨ ‘ਤੇ ਸਿੱਖ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਸੀ ਅਤੇ ਭੁੱਖ ਹੜਤਾਲ ਕਰਨ ਦੀ ਗੱਲ ਆਖੀ ਸੀ।
ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਐੱਸ. ਜੀ. ਪੀ. ਸੀ. ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਕਾਤ ਕਰਕੇ ਮਾਮਲੇ ਦੀ ਪੈਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ।