ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਨੂੰ ਰਾਤ ਦਾ ਖਾਣਾ ਖਾਣ ਤੋਂ ਬਾਅਦ ਆਰਾਮ ਨਾਲ ਬਿਸਤਰੇ ‘ਤੇ ਲੇਟ ਜਾਣ ਦੀ ਆਦਤ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਸ਼ਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸੈਰ ਨਾ ਕਰਨ ਕਾਰਨ ਉਨ੍ਹਾਂ ਨੂੰ ਮੋਟਾਪਾ ਹੋ ਸਕਦੇ ਹੈ। ਇਸੇ ਲਈ ਸ਼ਰੀਰ ਨੂੰ ਤੰਦਰੁਸਤ ਰੱਖਣ ਦੇ ਲਈ ਸਿਹਤਮੰਦ ਭੋਜਨ ਖਾਣ ਦੇ ਨਾਲ-ਨਾਲ ਉਸ ਨੂੰ ਪਚਾਉਣਾ ਵੀ ਬਹੁਤ ਜ਼ਰੂਰੀ ਹੈ। ਇਸੇ ਲਈ ਖਾਣਾ ਖਾਣ ਤੋਂ ਬਾਅਦ ਥੋੜੀ ਦੇਰ ਜ਼ਰੂਰ ਸੈਰ ਕਰਨੀ ਚਾਹੀਦੀ ਹੈ। ਇਸ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ-ਨਾਲ ਸ਼ਰੀਰ ਨੂੰ ਕੰਮ ਕਰਨ ਦੀ ਸ਼ਕਤੀ ਵੀ ਮਿਲਦੀ ਹੈ। ਰੋਜ਼ਾਨਾ ਸੈਰ ਕਰਨ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਤੋਂ ਮੁਕਤੀ ਮਿਲਦੀ ਹੈ ਅਤੇ ਨਾਲ ਹੀ ਭਾਰ ਘੱਟ ਕਰਨ ‘ਚ ਵੀ ਮਦਦ ਮਿਲਦੀ ਹੈ। ਅੱਜ ਅਸੀਂ ਤੁਹਾਨੂੰ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਦੱਸਣ ਜਾ ਰਹੇ ਹਾਂ …
ਕਿੰਨੀ ਕੁ ਦੇਰ ਕਰਨੀ ਚਾਹੀਦੀ ਹੈ ਸੈਰ?
ਰਾਤ ਦਾ ਖਾਣਾ ਖਾਣ ਤੋਂ ਬਾਅਦ ਘੱਟ ਤੋਂ ਘੱਟ 15-20 ਮਿੰਟ ਸੈਰ ਜ਼ਰੂਰ ਕਰੋ। ਜੇਕਰ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਸੈਰ ਕਰਨ ਦਾ ਸਮਾਂ ਵਧਾ ਵੀ ਸਕਦੇ ਹੋ। ਇਸ ਦੌਰਾਨ ਇੱਕ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਖਾਣਾ ਖਾਣ ਤੋਂ ਬਾਅਦ ਇੱਕ ਘੰਟੇ ਦੇ ਅੰਦਰ-ਅੰਦਰ ਸੈਰ ਕਰੋ। ਸੈਰ ਕਰਨ ਲਈ ਹਵਾ ਵਾਲੀ ਖੁੱਲ੍ਹੀ ਥਾਂ ਹੋਣੀ ਚਾਹੀਦੀ ਹੈ।
ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਸੈਰ ਕਰਦੇ ਸਮੇਂ ਤੇਜ਼ ਚੱਲਣ ਦੀ ਥਾਂ ਹੌਲੀ-ਹੌਲੀ ਸੈਰ ਕਰੋ। ਤੇਜ਼ ਸੈਰ ਕਰਨ ਨਾਲ ਪਾਚਨ ਤੰਤਰ ‘ਚ ਗੜਬੜੀ ਹੋ ਸਕਦੀ ਹੈ। ਖਾਣਾ ਖਾਣ ਤੋਂ ਬਾਅਦ ਕਸਰਤ ਨਹੀਂ ਕਰਨੀ ਚਾਹੀਦੀ। ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਸੈਰ ਦੇ ਨਾਲ-ਨਾਲ ਤੁਸੀਂ ਆਪਣੇ ਖਾਣੇ ‘ਤੇ ਵੀ ਕੰਟਰੋਲ ਕਰੋ। ਜ਼ਿਆਦਾ ਮਸਾਲੇਦਾਰ, ਤਲਿਆ ਹੋਇਆ ਖਾਣ ਦੀ ਥਾਂ ਹਲਕਾ ਫ਼ੁਲਕਾ ਖਾਣਾ ਖਾਓ। ਇਸ ਤੋਂ ਇਲਾਵਾ ਰੋਜ਼ ਸੈਰ ਕਰਨ ਦੇ ਨਾਲ-ਨਾਲ ਥੋੜੀ ਕਸਰਤ ਕਰਨੀ ਵੀ ਸ਼ੁਰੂ ਕਰੋ।
ਫ਼ਾਇਦੇ
ਤਨਾਅ ਵੀ ਹੁੰਦਾ ਹੈ ਦੂਰ। ਰਾਤ ਨੂੰ ਖਾਣਾ ਖਾਣ ਤੋਂ ਬਾਅਦ ਟਹਿਲਣਾ ਤੁਹਾਡੇ ਦਿਮਾਗ ‘ਚ ਪੌਜ਼ੇਟੇਵਿਟੀ ਦਾ ਸੰਚਾਰ ਕਰਦਾ ਹੈ। ਤੁਹਾਨੂੰ ਰਾਤ ‘ਚ ਵਧੀਆ ਨੀਂਦ ਆਉਂਦੀ ਹੈ। ਇਸ ਦੇ ਨਾਲ ਹੀ ਤਣਾਅ ਦੀ ਸਮੱਸਿਆ ਨਹੀਂ ਹੁੰਦੀ।
ਯਾਦਦਾਸ਼ਤ ਤੇਜ਼ ਹੁੰਦੀ ਹੈ। ਸੋਧ ਮੁਤਾਬਿਕ ਰਾਤ ਨੂੰ ਸੈਰ ਕਰਨ ਵਾਲੇ ਲੋਕਾਂ ‘ਚ ਵੱਧਦੀ ਉਮਰ ਦੇ ਨਾਲ-ਨਾਲ ਯਾਦਾਸ਼ਤ ਘੱਟ ਹੋਣ ਦੀ ਸਮੱਸਿਆ ਵੀ ਦੂਰ ਹੁੰਦੀ ਹੈ।
ਡਾਇਬੀਟੀਜ਼ ‘ਚ ਡਾਇਟ ‘ਤੇ ਕੰਟਰੋਲ ਕਰਨ ਨਾਲ ਕਾਫ਼ੀ ਰਾਹਤ ਮਿਲਦੀ ਹੈ। ਜੇਕਰ ਖਾਣਾ ਖਾਣ ਤੋਂ ਬਾਅਦ ਹਰ ਦਿਨ 30 ਮਿੰਟਾਂ ਤਕ ਪੈਦਲ ਚੱਲਣਾ ਸ਼ੁਰੂ ਕੀਤਾ ਜਾਵੇ ਤਾਂ ਤੁਸੀਂ ਡਾਇਬੀਟੀਜ਼ ਟਾਈਪ-2, ਡਾਇਬੀਟੀਜ਼ ਦੇ ਖ਼ਤਰੇ ਨੂੰ ਵੀ ਘੱਟ ਕਰ ਸਕਦੇ ਹੋ।
ਸੋਧ ਮੁਤਾਬਿਕ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਦਿਲ ਵੀ ਸਿਹਤਮੰਦ ਰਹਿੰਦਾ ਹੈ। ਇਸ ਦੇ ਨਾਲ ਹੀ ਕੋਲੈਸਟਰੋਲ ਅਤੇ ਬਲੱਡ ਪ੍ਰੈਸ਼ਰ ‘ਤੇ ਕਾਬੂ ਪਾਉਣ ‘ਚ ਵੀ ਮਦਦ ਮਿਲਦੀ ਹੈ।
ਪਾਚਨ ਸ਼ਕਤੀ ਮਜ਼ਬੂਤ: ਖਾਣਾ ਖਾਣ ਤੋਂ ਬਾਅਦ ਉਸ ਖਾਣੇ ਨੂੰ ਸ਼ਰੀਰ ‘ਚ ਪੱਚਣ ਲਈ ਸਮਾਂ ਲੱਗਦਾ ਹੈ। ਜੇਕਰ ਤੁਸੀਂ ਖਾਣੇ ਤੋਂ ਬਾਅਦ ਰੋਜ਼ਾਨਾ 15-20 ਮਿੰਟ ਤਕ ਸੈਰ ਕਰੋ ਤਾਂ ਇਸ ਨਾਲ ਪਾਚਨ ਸ਼ਕਤੀ ਤੇਜ਼ ਹੋ ਜਾਂਦੀ ਹੈ। ਇਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਦੂਰ ਰਹਿੰਦਾ ਹੈ।
ਰਾਤ ਦਾ ਖਾਣਾ ਖਾਣ ਤੋਂ ਬਾਅਦ 20 ਮਿੰਟ ਸੈਰ ਕਰੋ। ਅਜਿਹਾ ਕਰਨ ਨਾਲ ਤੁਹਾਡਾ ਭਾਰ ਘੱਟ ਹੋਵੇਗਾ। ਰੋਜ਼ਾਨਾ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਨਾਲ ਢਿੱਡ ‘ਚ ਹੋਣ ਵਾਲੀਆਂ ਪਰੇਸ਼ਾਨੀਆਂ ਜਿਵੇ ਂ- ਢਿੱਡ ‘ਚ ਦਰਦ ਹੋਣਾ, ਕਬਜ਼, ਐਸੀਡਿਟੀ ਆਦਿ ਤੋਂ ਰਾਹਤ ਮਿਲ ਜਾਂਦੀ ਹੈ।
ਹੱਡੀਆਂ ਅਤੇ ਮਾਸਪੇਸ਼ੀਆਂ ‘ਚ ਦਰਦ ਹੋਣ ‘ਤੇ ਵੀ ਪੈਦਲ ਚੱਲਣਾ ਇੱਕ ਵਧੀਆ ਉਪਾਅ ਹੈ। ਇਸ ਨਾਲ ਦਰਦ ‘ਚ ਰਾਹਤ ਮਿਲਦੀ ਹੈ। ਸ਼ਰੀਰ ਦੀ ਕਾਰਜਪ੍ਰਣਾਲੀ ਦੁਰੱਸਤ ਰਹਿੰਦੀ ਹੈ ਅਤੇ ਗਤੀਸ਼ੀਲਤਾ ਆਉਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਦੀ ਕੀਮਤ ਵਾਲੀ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਇੱਕ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ।
surajvanshidavakhana.com