ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਹਾਈਕੋਰਟ ਦੀਆਂ ਸਖ਼ਤ ਹਦਾਇਤਾਂ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ‘ਚ ਸਖ਼ਤ ਰੁਖ ਅਪਣਾਇਆ ਗਿਆ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਵੱਡੇ ਅਫ਼ਸਰਾਂ ‘ਤੇ ਕਾਰਵਾਈ ਕੀਤੀ ਜਾਵੇ ਅਤੇ ਮੌਕੇ ਦੇ ਇੰਚਾਰਜ ‘ਤੇ ਡਿਸਪਲੀਨਰੀ ਐਕਸ਼ਨ ਲਿਆ ਜਾਵੇ।
ਅਦਾਲਤ ਨੇ ਇਹ ਵੀ ਕਿਹਾ ਕਿ ਜੇਲ੍ਹ ‘ਚ ਕੈਦੀਆਂ ਨੂੰ ਫੋਨ ਕਰਨ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ। ਫਿਲਹਾਲ ਇਸ ਮਾਮਲੇ ਦੀ ਅਗਲੀ ਸੁਣਵਾਈ 24 ਸਤੰਬਰ ਨੂੰ ਹੋਵੇਗੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਜੇਲ੍ਹਾਂ ‘ਚ ਜੈਮਰ ਅਤੇ ਹੋਰ ਸੁਰੱਖਿਆ ਪ੍ਰਬੰਧਾਂ ‘ਤੇ 600 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਇਸ ਮਾਮਲੇ ‘ਚ ਬਣੀ ਐੱਸ. ਆਈ. ਟੀ. ਨੇ ਹਾਈਕੋਰਟ ਨੂੰ ਦੱਸਿਆ ਕਿ ਲਾਰੈਂਸ ਦੇ 2 ਇੰਟਰਵਿਊ ਹੋਏ ਸਨ। ਪਹਿਲੇ ਇੰਟਰਵਿਊ ਦੀ ਜਾਂਚ ਪੂਰੀ ਹੋਣ ਨੇੜੇ ਹੈ, ਜਦੋਂ ਕਿ ਦੂਜੇ ਇੰਟਰਵਿਊ ਸਬੰਧੀ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਉਸ ਨੂੰ ਰਾਜਸਥਾਨ ਟਰਾਂਸਫਰ ਕੀਤਾ ਜਾ ਸਕਦਾ ਹੈ।