ਲੁਧਿਆਣਾ – ਸ਼ਹਿਰ ’ਚ ਕੋਰੋਨਾ ਦੇ ਇੱਕਾ-ਦੁੱਕਾ ਮਾਮਲੇ ਸਾਹਮਣੇ ਆ ਰਹੇ ਹਨ। ਅੱਜ 2 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਦੀ ਉਮਰ 39 ਅਤੇ 40 ਸਾਲ ਹੈ। ਦੋਵੇਂ ਮਰੀਜ਼ ਸ਼ਹਿਰੀ ਖੇਤਰਾਂ ਦੇ ਵਸਨੀਕ ਹਨ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਸ਼ੀਤਲ ਨਾਰਾਇਣ ਨੇ ਦੱਸਿਆ ਕਿ ਹੁਣ ਤੱਕ ਸ਼ਹਿਰ ’ਚ ਕੋਰੋਨਾ ਦੇ 31 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 19 ਮਰੀਜ਼ ਠੀਕ ਹੋ ਚੁੱਕੇ ਹਨ, 10 ਮਰੀਜ਼ ਘਰੇਲੂ ਇਕਾਂਤਵਾਸ ’ਚ ਰਹਿ ਰਹੇ ਹਨ, ਜਦੋਂਕਿ 2 ਮਰੀਜ਼ਾਂ ਦੀ ਮੌਤ ਹੋ ਗਈ ਹੈ।