ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਭਲਕੇ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਇਸ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਤੇ ਚਰਚਾ ਹੋਵੇਗੀ।
ਇਸ ਦੇ ਨਾਲ ਹੀ ਪਾਰਟੀ ਅੱਗੇ ਦੀ ਰਣਨੀਤੀ ਵੀ ਉਲੀਕੇਗੀ। ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਸਿਰਫ ਬਠਿੰਡਾ ਸੀਟ ਹੀ ਬਚਾ ਸਕਿਆ ਹੈ ਜਦਕਿ ਬਾਕੀ 12 ਸੀਟਾਂ ‘ਤੇ ਪਾਰਟੀ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਵੀ ਵਿਚਾਰ ਚਰਚਾ ਹੋ ਸਕਦੀ ਹੈ।