ਲੋਕ ਸਭਾ ਚੋਣਾਂ 2024: ਬਸਪਾ ਨੇ ਪੰਜਾਬ ਦੀ ਰਹਿੰਦੀ ਇਕ ਸੀਟ ‘ਤੇ ਵੀ ਐਲਾਨਿਆ ਉਮੀਦਵਾਰ

ਹੁਸ਼ਿਆਰਪੁਰ – ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਰਹਿੰਦੀ ਇਕ ਸੀਟ ‘ਤੇ ਵੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਵੱਲੋਂ ਹਲਕਾ ਹੁਸ਼ਿਆਰਪੁਰ ਤੋਂ ਐਡਵੋਕੇਟ ਰਣਜੀਤ ਕੁਮਾਰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰ ਉਮੀਦਵਾਰ ਐਲਾਨਿਆ ਹੈ।
ਬਸਪਾ ਦੇ ਪੰਜਾਬ, ਚੰਡੀਗੜ੍ਹ ਦੇ ਇੰਚਾਰਜ ਵਿਪੁਲ ਕੁਮਾਰ, ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਬਸਪਾ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ, ਇੰਚਾਰਜ ਪੰਜਾਬ ਰਣਧੀਰ ਸਿੰਘ ਬੈਨੀਪਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਵਿਚਾਰ-ਵਟਾਂਦਰੇ ਉਪਰੰਤ ਪਾਰਟੀ ਦੇ ਮਿਸ਼ਨਰੀ ਆਗੂ ਐਡਵੋਕੇਟ ਰਣਜੀਤ ਕੁਮਾਰ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਹੁਸ਼‍ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੁਮਨ ‘ਆਪ’ ਵਿਚ ਸ਼ਾਮਲ ਹੋ ਗਏ ਸਨ।