ਦੁਬਈ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੀਰਵਾਰ ਨੂੰ ਅਧਿਕਾਰਤ ਦੌਰੇ ‘ਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਪਹੁੰਚੇ। ਯੂ.ਏ.ਈ. ਵਿੱਚ ਭਾਰਤੀ ਰਾਜਦੂਤ ਸੰਜੇ ਸੁਧੀਰ ਨੇ ਜੈਸ਼ੰਕਰ ਦਾ ਸਵਾਗਤ ਕੀਤਾ।
ਦੁਬਈ ‘ਚ ਭਾਰਤੀ ਕੌਂਸਲੇਟ ਜਨਰਲ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇੱਕ ਅਧਿਕਾਰਤ ਦੌਰੇ ‘ਤੇ ਸੰਯੁਕਤ ਅਰਬ ਅਮੀਰਾਤ ਪਹੁੰਚੇ ਹਨ। ਅਸੀਂ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਣੇ ਦੇਸ਼ਾਂ ਵਿਚਕਾਰ ਸਹਿਯੋਗ ਵਧਾਉਣ ਲਈ ਉਤਸੁਕ ਹਾਂ।’ ਜੈਸ਼ੰਕਰ ਇਸ ਤੋਂ ਪਹਿਲਾਂ ਇਸ ਸਾਲ ਜੂਨ ਵਿੱਚ ਯੂ.ਏ.ਈ. ਦਾ ਦੌਰਾ ਕਰ ਚੁੱਕੇ ਹਨ। ਭਾਰਤ ਅਤੇ ਯੂ.ਏ.ਈ. ਨੇ 1972 ਵਿੱਚ ਕੂਟਨੀਤਕ ਸਬੰਧ ਸਥਾਪਿਤ ਕੀਤੇ ਸਨ।