ਫਿਰੋਜ਼ਪੁਰ : ਫਿਰੋਜ਼ਪੁਰ ਦੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਦੇ ਬਾਹਰ ਕਾਰ ਵਿਚ ਸਵਾਰ ਹੋ ਕੇ ਜਾ ਰਹੇ ਤਿੰਨ ਲੋਕਾਂ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ‘ਤੇ ਆਏ ਹਮਲਾਵਰਾਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮ੍ਰਿਤਕਾਂ ਵਿਚ ਇਕ ਲੜਕੀ ਸ਼ਾਮਲ ਹੈ। ਮਿਲੀ ਜਾਣਕਾਰੀ ਮੁਤਾਬਕ ਜਿਸ ਲਵਪ੍ਰੀਤ ਸਿੰਘ ਨਾਮਕ ਨੌਜਵਾਨ ਦਾ ਕਤਲ ਹੋਇਆ ਹੈ, ਉਸ ‘ਤੇ ਪਹਿਲਾਂ ਹੀ ਕਈ ਅਪਰਾਧਕ ਵਾਰਦਾਤਾਂ ਵਿਚ ਸ਼ਾਮਲ ਸੀ, ਅਤੇ ਉਸ ਤੇ ਦੋ ਕਤਲਾਂ ਦੇ ਵੱਖ-ਵੱਖ ਮਾਮਲੇ ਦਰਜ ਸਨ।