ਸਜ਼ਾ ਦੌਰਾਨ ਸੁਖਬੀਰ ਬਾਦਲ ਨਾਲ ਪੁਲਸ ਫੋਰਸ ਤਾਇਨਾਤ ਰਹਿਣ ‘ਤੇ ਖੜ੍ਹੇ ਹੋਏ ਵੱਡੇ ਸਵਾਲ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਸਜ਼ਾ ‘ਤੇ ਪੱਤਰਕਾਰਾਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਵੱਡੇ ਸਵਾਲ ਕੀਤੇ ਹਨ। ਦਰਅਸਲ ਪੱਤਰਕਾਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਸਵਾਲ ਚੁੱਕਦਿਆਂ ਕਿਹਾ ਕਿ ਸਜ਼ਾ ਦੌਰਾਨ ਵੀ ਉਨ੍ਹਾਂ ਨਾਲ ਵੱਡੀ ਗਿਣਤੀ ‘ਚ ਪੁਲਸ ਫੋਰਸ ਅਤੇ ਸਿਕਿਊਰਟੀ ਤਾਇਨਾਤ ਹੈ, ਇਸ ਬਾਰੇ ਤੁਹਾਡਾ ਕੀ ਕਹਿਣ ਹੈ। ਇਸ ਸਵਾਲ ਦਾ ਜਵਾਬ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਬਾਰੇ ਨਹੀਂ ਪਤਾ ਪਰ ਇਹ ਗੱਲ ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਧਿਆਨ ‘ਚ ਜ਼ਰੂਰ ਲਿਆਉਣਗੇ।
ਦੱਸ ਦੇਈਏ ਦੋ ਦਸੰਬਰ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਗਾਈ ਤਨਖਾਹੀਆ ਸਜ਼ਾ ਦੌਰਾਨ ਅੱਜ ਸੁਖਬੀਰ ਬਾਦਲ ਇੱਕ ਘੰਟੇ ਲਈ ਦਰਬਾਰ ਸਾਹਿਬ ਦੇ ਬਾਹਰ ਬਰਛਾ ਫੜ ਕੇ ਸੇਵਾ ਕਰਦੇ ਦਿਖਾਈ ਦਿੱਤੇ ਪਰ ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ ‘ਚ ਪੁਲਸ ਫੋਰਸ ਤੇ ਸਿਕਿਊਰਟੀ ਵੀ ਤਾਇਨਾਤ ਰਹੀ, ਜਿਸ ਨੂੰ ਲੈ ਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਜਦੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਇਸ ਸਬੰਧੀ ਉਹ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਧਿਆਨ ‘ਚ ਲਿਆਉਣ ਦੀ ਗੱਲ ਆਖੀ।