ਸਰਹਿੰਦ-ਚੰਡੀਗੜ੍ਹ ਰੋਡ ਕੀਤਾ ਜਾਮ, ਰੋਕੀ ਗਈ ਆਵਾਜਾਈ

ਫ਼ਤਹਿਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਮਾਲਕੀ ਹੱਕ ਦਵਾਉਣ ਦੀ ਮੰਗ ਨੂੰ ਲੈ ਕੇ ਸਰਹਿੰਦ-ਚੰਡੀਗੜ੍ਹ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਪਰਮਵੀਰ ਸਿੰਘ ਅਤੇ ਹੋਰ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਲਈ ਕਮੇਟੀਆਂ ਬਣਾਈਆਂ ਜਾਂਦੀਆਂ ਹਨ, ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਕਰਕੇ ਉਨ੍ਹਾਂ ਵੱਲੋਂ ਚੰਡੀਗੜ੍ਹ- ਸਰਹਿੰਦ ਰੋਡ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾਂਦਾ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।