ਸਾਲ 2019 ‘ਚ ਕ੍ਰਿਕਟ ਜਗਤ ‘ਚ ਇਨ੍ਹਾਂ ਵਿਵਾਦਾਂ ਨੇ ਬਟੋਰੀਆਂ ਸੁਰਖ਼ੀਆਂ

ਨਵੀਂ ਦਿੱਲੀ—ਗ੍ਰਹਿ ਮੰਤਰਾਲਾ ਨਾਗਰਿਕ ਸੋਧ ਕਾਨੂੰਨ ਖਿਲਾਫ ਹਿੰਸਕ ਪ੍ਰਦਰਸ਼ਨ ਦੌਰਾਨ ਅੱਜ ਭਾਵ ਵੀਰਵਾਰ ਸ਼ਾਮ ਨੂੰ ਦੇਸ਼ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰੇਗਾ। ਅਧਿਕਾਰੀਆਂ ਨੇ ਦੱਸਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ, ਕੇਂਦਰੀ ਗ੍ਰਹਿ ਰਾਜ ਮੰਤਰੀ ਕਿਸ਼ਨ ਰੈੱਡੀ ਅਤੇ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਵੀ ਬੈਠਕ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਬੈਠਕ ‘ਚ ਗ੍ਰਹਿ ਮੰਤਰਾਲੇ ਦੁਆਰਾ ਦੇਸ਼ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੇਸ਼ ਭਰ ‘ਚ ਹਿੰਸਕ ਪ੍ਰਦਰਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੂਰਬ ਉਤਰ ਦੇ ਸੂਬਿਆਂ ‘ਚ ਹੋਏ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਹੁਣ ਦਿੱਲੀ ਅਤੇ ਉਤਰ ਪ੍ਰਦੇਸ਼ ‘ਚ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾਂਦਾ ਹੈ ਕਿ ਜਿੱਥੇ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਜਾਰੀ ਹੈ, ਉੱਥੇ ਹੀ ਲਖਨਊ ‘ਚ ਵੀ ਵਿਰੋਧ ਪ੍ਰਦਰਸ਼ਨ ਭੱਖ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਲਖਨਊ ‘ਚ ਪੁਲਸ ਚੌਕੀਆਂ ਅਤੇ ਬੱਸਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਦੇਸ਼ ਭਰ ‘ਚ ਹਿੰਸਕ ਪ੍ਰਦਰਸ਼ਨਾਂ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਦਾ ਅਹਿਮ ਬੈਠਕ ਬੁਲਾਈ ਹੈ। ਇਸ ਰਿਵਿਊ ਮੀਟਿੰਗ ‘ਚ ਸਥਿਤੀ ‘ਤੇ ਕਾਬੂ ਪਾਉਣ ਲਈ ਗੱਲਬਾਤ ਕੀਤੀ ਜਾਵੇਗੀ।