ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ ਕੈਪਟਨ : ਫੂਲਕਾ

11ਤਰਨਤਾਰਨ : ‘ਆਪ’ ਨੇਤਾ ਅਤੇ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਜਗਦੀਸ਼ ਟਾਈਟਲਰ ਨੂੰ ਬੇਕਸੂਰ ਕਹੇ ਜਾਣ ਖਿਲਾਫ ਸਾਈਕਲ ਰੈਲੀ ਕੱਢੀ ਹੈ। ਇਹ ਰੈਲੀ ਤਰਨਤਾਰਨ ਤੋਂ ਸ਼ੁਰੂ ਹੋਈ ਅਤੇ ਜਲਿਆਂਵਾਲਾ ਬਾਗ ਵਿਖੇ ਪਹੁੰਚ ਕੇ ਸਮਾਪਤ ਹੋਈ। ਰੈਲੀ ਦੀ ਸਮਾਪਤੀ ਮੌਕੇ ਫੂਲਕਾ ਨੇ ਕਿਹਾ ਕਿ ਜਗਦੀਸ਼ ਟਾਈਟਲਰ ਦੇ ਦੰਗਿਆਂ ‘ਚ ਸ਼ਾਮਿਲ ਹੋਣ ਦੇ ਕਈ ਸਬੂਤ ਹੋਣ ਦੇ ਬਾਵਜੂਦ ਕੈਪਟਨ ਟਾਈਟਲਰ ਨੂੰ ਬੇਕਸੂਰ ਦੱਸ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਇਸ ਲਈ ਉਹ ਸਮੁੱਚੀ ਕੌਮ ਤੋਂ ਮੁਆਫੀ ਮੰਗਣ।
ਫੂਲਕਾ ਤੋਂ ਜਦ ਇਹ ਪੁੱਛਿਆ ਗਿਆ ਕਿ ਜੇਕਰ ਕੈਪਟਨ ਅਜੇ ਵੀ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ? ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਜਲਦ ਐਲਾਨ ਕਰਨਗੇ।

LEAVE A REPLY