ਸੁਖਪਾਲ ਖਹਿਰਾ ਖ਼ਿਲਾਫ਼ ਕਾਰਵਾਈ ਦੀ ਤਿਆਰੀ! ਭੇਜਿਆ ਗਿਆ Legal Notice

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਇਕ ਵਾਰ ਫ਼ਿਰ ਮੁਸੀਬਤਾਂ ਵਿਚ ਘਿਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ OSD ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ ਮਾਣਹਾਨੀ ਦਾ Legal Notice ਭੇਜਿਆ ਹੈ। ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਨੂੰ 72 ਘੰਟਿਆਂ ਦੇ ਅੰਦਰ ਜਨਤਕ ਤੌਰ ‘ਤੇ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਹੈ।

ਮੁੱਖ ਮੰਤਰੀ ਦੇ OSD ਰਾਜਬੀਰ ਸਿੰਘ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਝੂਠੇ, ਬੇਬੁਨਿਆਦ ਤੇ ਮਨਘੜੰਤ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਨਾਲ ਉਨ੍ਹਾਂ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਨੇ Legal Notice ਰਾਹੀਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਸੋਮਵਾਰ ਤਕ ਖਹਿਰਾ ਨੇ ਮੁਆਫ਼ੀ ਨਾ ਮੰਗੀ ਤਾਂ ਉਹ ਕਾਨੂੰਨੀ ਕਾਰਵਾਈ ਵੀ ਕਰਨਗੇ।