ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਰਾਤ ਭਰ ਮੁਕਾਬਲਾ ਚਲਿਆ, ਜਿਸ ‘ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਜਵਾਨ ਜ਼ਖ਼ਮੀ ਹੋ ਗਿਆ। ਫ਼ੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀਨਗਰ ਦੀ ਚਿਨੋਰ ਕੋਰ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ‘ਤੇ ਆਪਣੇ ਪੋਸਟ ‘ਚ ਕਿਹਾ,”ਕੁਪਵਾੜਾ ਦੇ ਕੋਵੁਤ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਜਾਣਕਾਰੀ ਮਿਲਣ ‘ਤੇ ਭਾਰਤੀ ਫ਼ੌਜ ਅਤੇ ਜੰਮੂ ਕਸ਼ਮੀਰ ਪੁਲਸ ਨੇ 23-24 ਜੁਲਾਈ ਨੂੰ ਸੰਯੁਕਤ ਤਲਾਸ਼ ਮੁਹਿੰਮ ਸ਼ੁਰੂ ਕੀਤੀ।”
ਫ਼ੌਜ ਨੇ ਕਿਹਾ ਕਿ ਮੰਗਲਵਾਰ ਨੂੰ ਸ਼ੱਕੀ ਗਤੀਵਿਧੀਆਂ ਦਿਖਾਈ ਦੇਣ ‘ਤੇ ਫ਼ੌਜੀਆਂ ਨੇ ਸ਼ੱਕੀਆਂ ਨੂੰ ਚੁਣੌਤੀ ਦਿੱਤੀ। ਇਸ ‘ਤੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਦੋਹਾਂ ਵਲੋਂ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਨੇ ਕਿਹਾ ਕਿ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਫ਼ੌਜੀ ਜ਼ਖ਼ਮੀ ਹੋ ਗਿਆ।