ਹਰਸਿਮਰਤ ਕੌਰ ਬਾਦਲ ਦੀ Edited ਫੋਟੋ ਵਾਇਰਲ ਹੋਣ ‘ਤੇ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਨੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਤਸਵੀਰ ਨਾਲ ਸਨਮਾਨਿਤ ਕਰਨ ਦੀ ਤਸਵੀਰ ਅੱਪਲੋਡ ਕਰਨ ਦੀ ਸ਼ਿਕਾਇਤ ਮੁੱਖ ਚੋਣ ਅਧਿਕਾਰੀ ਨੂੰ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੀ ਸ਼ਿਕਾਇਤ ’ਚ ਕਿਹਾ ਗਿਆ ਹੈ ਕਿ ਫੇਸਬੁੱਕ ’ਤੇ ਫੋਟੋ ਵਾਇਰਲ ਹੋਈ ਸੀ, ਜਿਸ ’ਚ ਡੇਰਾ ਮੁਖੀ ਦੀ ਤਸਵੀਰ ਹਰਸਿਮਰਤ ਕੌਰ ਬਾਦਲ ਨੂੰ ਸੌਂਪੀ ਜਾ ਰਹੀ ਹੈ। ਪਾਰਟੀ ਨੇ ਕਿਹਾ ਹੈ ਕਿ ਇਹ ਫ਼ਰਜ਼ੀ ਤਸਵੀਰ ਹੈ, ਜੋ ਐਡਿਟ ਕਰ ਕੇ ਬਣਾਈ ਗਈ ਹੈ। ਪਾਰਟੀ ਨੇ ਦੋਸ਼ੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰ ਕੇ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।