ਜ਼ਿਆਦਾਤਰ ਲੋਕ ਸਵੇਰੇ ਉੱਠ ਕੇ ਸਭ ਤੋਂ ਪਹਿਲਾਂ ਇਕ ਗਿਲਾਸ ਪਾਣੀ ਪੀਂਦੇ ਹਨ ਪਰ ਆਪਣੀ ਇਸ ਚੰਗੀ ਆਦਤ ਦੇ ਫ਼ਾਇਦਿਆਂ ਬਾਰੇ ਉਹ ਜਾਣਦੇ ਨਹੀਂ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਸਵੇਰੇ ਖਾਲੀ ਪੇਟ ਪਾਣੀ ਪੀਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਵੈਸੇ ਤਾਂ ਵਿਅਕਤੀ ਨੂੰ ਸਵੇਰੇ ਲਗਪਗ 4 ਤੋਂ 5 ਗਿਲਾਸ ਪਾਣੀ ਪੀਣਾ ਚਾਹੀਦਾ ਹੈ ਪਰ ਜੇ ਤੁਸੀਂ ਇਸ ਆਦਤ ਨੂੰ ਅਪਣਾਉਣ ਬਾਰੇ ਸੋਚ ਰਹੇ ਹੋ ਤਾਂ ਸ਼ੁਰੂਆਤ ਇਕ ਜਾਂ ਦੋ ਗਿਲਾਸ ਨਾਲ ਕਰ ਸਕਦੇ ਹੋ।
ਇਹ ਹਨ ਸਵੇਰੇ ਉੱਠ ਕੇ ਪਾਣੀ ਪੀਣ ਦੇ ਫ਼ਾਇਦੇ
1. ਇਸ ਨਾਲ ਸਰੀਰ ‘ਚ ਮੌਜੂਦ ਨੁਕਸਾਨਦਾਇਕ ਪਦਾਰਥ ਨਿਕਲ ਜਾਂਦੇ ਹਨ, ਜਿਸ ਨਾਲ ਖੂਨ ਸਾਫ਼ ਹੋ ਜਾਂਦਾ ਹੈ। ਖੂਨ ਸਾਫ਼ ਹੋਣ ਨਾਲ ਚਿਹਰੇ ‘ਤੇ ਚਮਕ ਆਉਂਦੀ ਹੈ।
2. ਸਵੇਰੇ ਉੱਠ ਕੇ ਪਾਣੀ ਪੀਣ ਨਾਲ ਨਵੇਂ ਸੈੱਲ ਬਣਦੇ ਹਨ। ਇਸ ਤੋਂ ਇਲਾਵਾ ਮਾਸਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ।
3. ਇਸ ਆਦਤ ਨੂੰ ਅਪਣਾਉਣ ਵਾਲੇ ਲੋਕਾਂ ਦੀ ਕਬਜ਼ ਤੇ ਮੂੰਹ ‘ਚ ਛਾਲੇ ਪੈਣ ਦੀ ਸ਼ਿਕਾਇਤ ਦੂਰ ਹੋ ਜਾਂਦੀ ਹੈ।
4. ਜੇ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਜਿੰਨੀ ਛੇਤੀ ਹੋ ਸਕੇ ਸਵੇਰੇ ਉੱਠ ਕੇ ਖਾਲੀ ਪੇਟ ਪਾਣੀ ਪੀਣਾ ਸ਼ੁਰੂ ਕਰ ਦਵੋ।
5. ਸਵੇਰੇ ਉੱਠ ਕੇ ਪਾਣੀ ਪੀਣ ਨਾਲ ਗਲੇ, ਅੱਖਾਂ, ਪੇਸ਼ਾਬ ਤੇ ਕਿਡਨੀ ਸਬੰਧੀ ਸਮੱਸਿਆਵਾਂ ਸਰੀਰ ਤੋਂ ਦੂਰ ਰਹਿੰਦੀਆਂ ਹਨ।












